Friday, June 2, 2023
HomeਪੰਜਾਬVisit to Various Jails at Nabha ਸੈਸ਼ਨ ਜੱਜ ਨੇ ਕੈਦੀਆਂ ਦੇ ਨਾਲ...

Visit to Various Jails at Nabha ਸੈਸ਼ਨ ਜੱਜ ਨੇ ਕੈਦੀਆਂ ਦੇ ਨਾਲ ਗੱਲਬਾਤ ਕੀਤੀ

Visit to Various Jails at Nabha

ਇੰਡੀਆ ਨਿਊਜ਼, ਨਾਭਾ/ਪਟਿਆਲਾ :
Visit to Various Jails at Nabha ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਰਾਜਿੰਦਰ ਅਗਰਵਾਲ ਵੱਲੋਂ ਮੈਕਸੀਮਮ ਸਕਿਉਰਿਟੀ ਜੇਲ, ਨਾਭਾ,  ਓਪਨ ਏਅਰ ਜੇਲ, ਨਾਭਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਪਰਮਿੰਦਰ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੀ ਹਾਜ਼ਰ ਸਨ।

Visit to Various Jails at Nabha ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ

ਇਸ ਮੌਕੇ ਅਗਰਵਾਲ ਨੇ ਉਕਤ ਜੇਲ ਵਿੱਚ ਰਹਿ ਰਹੇ ਕੈਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਹਨਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ  ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ : Strict Action On Bus Mafia ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਰੱਦ

Connect With Us: FacebookTwitter

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular