Thursday, June 30, 2022
Homeਬਾਲੀਵੁੱਡਪੋਲੀਵੁੱਡਸਿੱਧੂ ਮੂਸੇਵਾਲਾ ਦਾ ਨਵਾਂ ਗੀਤ SYL ਅੱਜ ਹੋ ਰਿਹਾ ਹੈ ਰਿਲੀਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ SYL ਅੱਜ ਹੋ ਰਿਹਾ ਹੈ ਰਿਲੀਜ਼

ਇੰਡੀਆ ਨਿਊਜ਼ ;Sidhu Moose Wala New Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ । ਦਰਅਸਲ, ਮੌਤ ਤੋਂ ਬਾਅਦ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ ਐਸਵਾਈਐਲ (SYL) ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਇਸਦੀ ਜਾਣਕਾਰੀ ਕਲਾਕਾਰ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।

ਸ਼ਾਮ 6 ਵਜੇ ਹੋਵੇਗਾ ਗੀਤ ਰਿਲੀਜ਼

ਸ਼ੋਸ਼ਲ ਅਕਾਊਂਟ ਤੇ ਜਾਣਕਾਰੀ ਸ਼ੇਅਰ ਕਰਦੇ ਹੋਏ ਲਿਖਿਆ ਗਿਆ- SYL ਸ਼ਾਮ 6 ਵਜੇ ਸਿਰਫ਼ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਯੂ-ਟਿਊਬ ਚੈਨਲ ‘ਤੇ ਰਿਲੀਜ਼ ਹੋਵੇਗਾ। ਇਸ ਤੋਂ ਬਾਅਦ ਪ੍ਰਸ਼ੰਸ਼ਕਾਂ ਦਾ ਦਿਲਾਂ ਦੀ ਧੜਕਣ ਇੱਕ ਵਾਰ ਫਿਰ ਤੋਂ ਤੇਜ਼ ਹੋ ਜਾਵੇਗੀ। ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ ਪਰ ਉਸਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ। ਅਜਿਹਾ ਹੀ ਗੀਤ SYL ਹੋਵੇਗਾ।

ਗੀਤਾਂ ਰਹੀ ਦਰਸ਼ਕਾਂ ਦੇ ਦਿਲਾਂ ਵਿੱਚ ਫਿਰ ਧੜਕੇਗਾ ਸਿੱਧੂ

ਸਿੱਧੂ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੀ ਇਸ ਪੋਸਟ ਤੇ ਫੈਨਜ਼ ਲਗਾਤਾਰ ਕਮੈਂਟ ਕਰ ਰਹੇ ਹਨ।

ਸਾਡੇ ਨਾਲ ਜੁੜੋ : Twitter Facebook youtube

 

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular