Tuesday, August 9, 2022
HomeCoronavirusਸੂਬੇ ਵਿੱਚ 356 ਨਵੇਂ ਕੋਰੋਨਾ ਮਰੀਜ ਮਿਲੇ, 4 ਦੀ ਮੌਤ

ਸੂਬੇ ਵਿੱਚ 356 ਨਵੇਂ ਕੋਰੋਨਾ ਮਰੀਜ ਮਿਲੇ, 4 ਦੀ ਮੌਤ

ਇੰਡੀਆ ਨਿਊਜ਼, Corona Cases in Punjab 20 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਨਾਲ 4 ਲੋਕਾਂ ਦੀ ਮੌਤ ਹੋ ਗਈ l ਇਸ ਦੇ ਨਾਲ ਹੀ ਸੂਬੇ ਵਿੱਚ 356 ਨਵੇਂ ਕੋਰੋਨਾ ਮਰੀਜ ਮਿਲੇ l ਚਿੰਤਾ ਦੀ ਗੱਲ ਇਹ ਹੈ ਕਿ ਅਜੇ ਵੀ 60 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈl  356 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 1742 ਹੋ ਗਈ ਹੈl

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 89 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਬਾਅਦ ਬਠਿੰਡਾ ਅਤੇ ਲੁਧਿਆਣਾ ਵਿੱਚ 46-46 ਮਰੀਜ ਮਿਲੇ ਜਲੰਧਰ ਵਿੱਚ 30 ਲੋਕ ਕੋਰੋਨਾ ਪੌਜ਼ਟਿਵ ਪਾਏ ਗਏ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11778 ਕੋਰੋਨਾ ਟੈਸਟ ਕੀਤੇ ਗਏ ਹਨ।

272 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 272 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 36 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 66 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਭਾਰਤ ਨੇ 200 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕੀਤਾ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular