Sunday, September 25, 2022
HomeCoronavirusਸੂਬੇ ਵਿੱਚ ਕੋਰੋਨਾ ਦੇ 203 ਨਵੇਂ ਕੇਸ

ਸੂਬੇ ਵਿੱਚ ਕੋਰੋਨਾ ਦੇ 203 ਨਵੇਂ ਕੇਸ

ਇੰਡੀਆ ਨਿਊਜ਼, Corona Cases in Punjab 21 August : ਸੂਬੇ ਵਿੱਚ ਕੋਰੋਨਾ ਦੇ 203 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 5140 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 105 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਇੱਕ ਮਰੀਜ ਦੀ ਮੌਤ ਹੋਈ ਹੈ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 203 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 1812 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20444 ਲੋਕਾਂ ਦੀ ਮੌਤ ਹੋ ਚੁੱਕੀ ਹੈl

ਜਲੰਧਰ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 49 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 41 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 5140 ਕੋਰੋਨਾ ਟੈਸਟ ਕੀਤੇ ਗਏ ਹਨ।

275 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 275 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 27 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 58 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਬਰਖਾਸਤ

ਇਹ ਵੀ ਪੜ੍ਹੋ: ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਲਾਲਜੀਤ ਸਿੰਘ ਭੁੱਲਰ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular