Saturday, June 25, 2022
HomeCoronavirusਪੰਜਾਬ ਵਿੱਚ ਇਕ ਵਾਰ ਫਿਰ 100 ਤੋਂ ਵੱਧ ਕੋਰੋਨਾ ਪੌਜ਼ਟਿਵ ਮਿਲੇ

ਪੰਜਾਬ ਵਿੱਚ ਇਕ ਵਾਰ ਫਿਰ 100 ਤੋਂ ਵੱਧ ਕੋਰੋਨਾ ਪੌਜ਼ਟਿਵ ਮਿਲੇ

ਇੰਡੀਆ ਨਿਊਜ਼, Corona Cases in Punjab : ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਸੰਕਰਮਣ ਨੇ ਫਿਰ ਜ਼ੋਰ ਫੜ ਲਿਆ ਹੈ। ਸੂਬੇ ‘ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 105 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ ।105 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 635 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਲੁਧਿਆਣਾ ਵਿੱਚ

ਪਿਛਲੇ ਕੁੱਝ ਦਿਨਾਂ ਵਾਂਗ ਹੀ ਅੱਜ ਲੁਧਿਆਣਾ ਵਿੱਚ ਸੱਬ ਤੋਂ ਵੱਧ ਮਾਮਲੇ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਲੁਧਿਆਣਾ ਵਿੱਚ ਸਭ ਤੋਂ ਵੱਧ 25 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਐਸਏਐਸ ਨਗਰ (ਮੁਹਾਲੀ) ਵਿੱਚ 19 ਵਿਅਕਤੀ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8300 ਕੋਰੋਨਾ ਟੈਸਟ ਕੀਤੇ ਗਏ ਹਨ।

63 ਲੋਕਾਂ ਨੇ ਕੋਰੋਨਾ ਨੂੰ ਹਰਾਇਆ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 63 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 17 ਅਤੇ ਜਲੰਧਰ ਵਿੱਚ 4 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜੋ : ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਜੇਲ੍ਹ ‘ਚ ਰਹਿਣਾ ਪਵੇਗਾ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular