Thursday, June 30, 2022
HomeCoronavirusਸੂਬੇ ਵਿੱਚ 113 ਨਵੇਂ ਕੇਸ, 2 ਦੀ ਮੌਤ

ਸੂਬੇ ਵਿੱਚ 113 ਨਵੇਂ ਕੇਸ, 2 ਦੀ ਮੌਤ

ਇੰਡੀਆ ਨਿਊਜ਼, Corona Cases in Punjab 24 June: ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਸੰਕਰਮਣ ਨੇ ਫਿਰ ਜ਼ੋਰ ਫੜ ਲਿਆ ਹੈ। ਸੂਬੇ ‘ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਮਾਮਲੇ ਹੁਣ ਡਰਾਉਣ ਲਗ ਪਏ ਹਨ ਤੀਜੇ ਦਿਨ ਵੀ 100 ਤੋਂ ਵੱਧ ਕੋਰੋਨਾ ਕੇਸ ਸਾਮਣੇ ਆਏ ਹਨ ਜੋ ਕਿ ਚਿੰਤਾਜਨਕ ਹਨ l

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 113 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੋ ਮਰੀਜਾਂ ਦੀ ਮੌਤ ਵੀ ਹੋਈ ਹੈl ਇਹ ਦੋਵੇਂ ਮੌਤਾਂ ਲੁਧਿਆਣਾ ਵਿੱਚ ਹੀ ਹੋਈਆਂ ਹਨ। 113 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 712 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੁਹਾਲੀ) ਵਿੱਚ

ਅੱਜ ਐਸਏਐਸ ਨਗਰ (ਮੁਹਾਲੀ) ਵਿੱਚ ਸੱਬ ਤੋਂ ਵੱਧ ਮਾਮਲੇ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਅੱਜ ਐਸਏਐਸ ਨਗਰ (ਮੁਹਾਲੀ) ਵਿੱਚ 41 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 18 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 7878 ਕੋਰੋਨਾ ਟੈਸਟ ਕੀਤੇ ਗਏ ਹਨ।

80 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 80 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 8 ਅਤੇ ਜਲੰਧਰ ਵਿੱਚ 6 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜੋ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular