Saturday, August 20, 2022
HomeCoronavirusਲਗਾਤਾਰ ਦੂਜੇ ਦਿਨ 200 ਤੋਂ ਵੱਧ ਕੇਸ, ਐਕਟਿਵ ਕੇਸ 1 ਹਜਾਰ ਤੋਂ...

ਲਗਾਤਾਰ ਦੂਜੇ ਦਿਨ 200 ਤੋਂ ਵੱਧ ਕੇਸ, ਐਕਟਿਵ ਕੇਸ 1 ਹਜਾਰ ਤੋਂ ਪਾਰ

ਇੰਡੀਆ ਨਿਊਜ਼, Corona cases in Punjab 30 June: ਪੰਜਾਬ ਵਿੱਚ ਕੋਰੋਨਾ ਸੰਕ੍ਰਮਣ ਹੁਣ ਖ਼ਤਰਨਾਖ ਹੁੰਦਾ ਜਾ ਰਿਹਾ ਹੈ ਹਰ ਰੋਜ ਕੋਰੋਨਾ ਦੇ ਕੇਸ ਵੱਧ ਰਹੇ ਹਨ ਜੋਕਿ ਚਿੰਤਾ ਦੀ ਗੱਲ ਹੈl ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 223 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਿਚ ਇੱਕ-ਇੱਕ ਮਰੀਜ ਦੀ ਮੌਤ ਹੋਈ ਹੈ । 223 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1079 ਹੋ ਗਏ ਹਨ। ਧਿਆਨ ਰਹੇ ਕਿ ਬੀਤੇ ਕੱਲ ਵੀ ਸੂਬੇ ਵਿੱਚ 202 ਕੇਸ ਸਾਮਣੇ ਆਏ ਸੀ l

ਸਭ ਤੋਂ ਵੱਧ ਸੰਕਰਮਿਤ ਮੋਹਾਲੀ ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਮੋਹਾਲੀ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਮੋਹਾਲੀ ਵਿੱਚ 52 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 39 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11925 ਕੋਰੋਨਾ ਟੈਸਟ ਕੀਤੇ ਗਏ ਹਨ।

 125 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 125 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 18 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 37 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਜਲਦ ਹੀ ਔਰਤਾਂ ਦੀ ਇੱਕ ਹਜ਼ਾਰ ਰੁਪਏ ਦੀ ਗਰੰਟੀ ਪੂਰੀ ਕਰੇਗੀ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular