Friday, August 12, 2022
HomeCoronavirusਸੂਬੇ ਵਿੱਚ ਕੋਰੋਨਾ ਦੇ 121 ਕੇਸ, ਇਕ ਮਰੀਜ ਦੀ ਮੌਤ

ਸੂਬੇ ਵਿੱਚ ਕੋਰੋਨਾ ਦੇ 121 ਕੇਸ, ਇਕ ਮਰੀਜ ਦੀ ਮੌਤ

ਇੰਡੀਆ ਨਿਊਜ਼, Corona Cases in Punjab 5 July : ਸੂਬੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਦੇ ਮਰੀਜ ਲਗਾਤਾਰ ਤੇਜੀ ਨਾਲ ਵੱਧ ਰਹੇ ਹਨ | ਹਾਲਤ ਇਹ ਰਹੇ ਕਿ ਕੁੱਝ ਦਿਨ 200 ਤੋਂ ਵੱਧ ਕੇਸ ਵੀ ਸਾਮਣੇ ਆਏ | ਬੀਤੇ ਦਿਨ ਸੇਹਤ ਵਿਭਾਗ ਵਲੋਂ ਜਾਰੀ ਕੀਤੇ ਆਂਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ 121 ਕੇਸ ਸਾਮਣੇ ਆਏ |

ਹੈਰਾਨੀ ਇਸ ਗੱਲ ਦੀ ਹੈ ਕਿ ਜਿੱਥੇ ਸਹਿਤ ਵਿਭਾਗ ਨੂੰ ਵੱਧ ਤੋਂ ਵੱਧ ਟੈਸਟ ਕਰਨੇ ਚਾਹੀਦੇ ਹਨ ਉੱਥੇ ਵਿਭਾਗ ਵਲੋਂ ਸਿਰਫ 5342 ਟੈਸਟ ਹੀ ਕੀਤੇ ਗਏ| ਜੇਕਰ ਟੈਸਟ ਵਧਾਏ ਜਾਣ ਤਾਂ ਕੋਰੋਨਾ ਦੇ ਕੇਸ ਹੋਰ ਵੀ ਵੱਧ ਗਿਣਤੀ ਵਿੱਚ ਸਾਮਣੇ ਆਉਣ। ਇਸ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਇਕ ਮਰੀਜ ਦੀ ਮੌਤ ਹੋ ਗਈ | 121 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1097 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 33 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 23 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 5342 ਕੋਰੋਨਾ ਟੈਸਟ ਕੀਤੇ ਗਏ ਹਨ।

 166 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 166 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 42 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 40 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਸ਼ਾਰਪ ਸ਼ੂਟਰ ਗ੍ਰਿਫਤਾਰ

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਈ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular