Sunday, September 25, 2022
HomeCoronavirusਪੰਜਾਬ ਵਿੱਚ 424 ਨਵੇਂ ਕੋਰੋਨਾ ਮਰੀਜ ਮਿਲੇ, ਐਕਟਿਵ ਮਰੀਜ 3 ਹਜਾਰ ਤੋਂ...

ਪੰਜਾਬ ਵਿੱਚ 424 ਨਵੇਂ ਕੋਰੋਨਾ ਮਰੀਜ ਮਿਲੇ, ਐਕਟਿਵ ਮਰੀਜ 3 ਹਜਾਰ ਤੋਂ ਪਾਰ

ਇੰਡੀਆ ਨਿਊਜ਼, Corona Cases in Punjab 8 August : ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਵਿੱਚ 424 ਨਵੇਂ ਕੋਰੋਨਾ ਮਰੀਜ ਮਿਲੇ ਹਨ l ਇਸ ਦੌਰਾਨ ਸੂਬੇ ਵਿੱਚ ਦੋ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ l ਇਨ੍ਹਾਂ ਵਿੱਚੋਂ ਇੱਕ ਮੌਤ ਹੋਸ਼ਿਆਰਪੁਰ ਅਤੇ ਇੱਕ ਮੌਤ ਪਠਾਨਕੋਟ ਵਿੱਚ ਹੋਈ ਹੈ l ਸੂਬੇ ਵਿੱਚ ਤਿਨ ਮਰੀਜ ਵੈਂਟੀਲੇਟਰ ਤੇ ਰੱਖੇ ਗਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 10771 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 107 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 424 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 3009 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20395 ਲੋਕਾਂ ਦੀ ਮੌਤ ਹੋ ਚੁੱਕੀ ਹੈl

ਜਲੰਧਰ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 55 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਮੋਹਾਲੀ ਵਿੱਚ 47 ਅਤੇ ਲੁਧਿਆਣਾ ਵਿੱਚ 44 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10771 ਕੋਰੋਨਾ ਟੈਸਟ ਕੀਤੇ ਗਏ ਹਨ।

310 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 310 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 9 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 63 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਕਰਜਿਆਂ ਨੂੰ ਸੇਟਲਮੈਂਟ ਸਕੀਮ ਅਧੀਨ ਲਿਆਂਦਾ ਜਾਵੇ : ਹੁੰਦਲ

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular