Sunday, September 25, 2022
HomeCoronavirusਸੂਬੇ ਵਿੱਚ ਕੋਰੋਨਾ ਦੇ 62 ਨਵੇਂ ਕੇਸ

ਸੂਬੇ ਵਿੱਚ ਕੋਰੋਨਾ ਦੇ 62 ਨਵੇਂ ਕੇਸ

ਇੰਡੀਆ ਨਿਊਜ਼, Corona Cases Update 5 September : ਸੂਬੇ ਵਿੱਚ ਕੋਰੋਨਾ ਦੇ 62 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 10052 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 37 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ ਹੈ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 62 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 749 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20481 ਲੋਕਾਂ ਦੀ ਮੌਤ ਹੋ ਚੁੱਕੀ ਹੈl

ਬਠਿੰਡਾ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 11 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 4 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10052 ਕੋਰੋਨਾ ਟੈਸਟ ਕੀਤੇ ਗਏ ਹਨ।

85 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 85 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 8 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 17 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ‘ਤੇ ‘ਆਪ’ ਦਾ ਫਰਜ਼ੀ ਲੈਟਰਹੈੱਡ ਫੈਲਾਉਣ ਦੇ ਦੋਸ਼ ‘ਚ ਕਾਂਗਰਸੀ ਆਗੂ ਤੇ ਕੇਸ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular