Friday, September 30, 2022
HomeCoronavirusਦੇਸ਼ ਵਿੱਚ ਕੋਰੋਨਾ ਦੇ 5379 ਨਵੇਂ ਕੇਸ, 50 ਦੀ ਮੌਤ

ਦੇਸ਼ ਵਿੱਚ ਕੋਰੋਨਾ ਦੇ 5379 ਨਵੇਂ ਕੇਸ, 50 ਦੀ ਮੌਤ

ਇੰਡੀਆ ਨਿਊਜ਼, Corona Cases Update 7 September: ਅੱਜ ਭਾਰਤ ਵਿੱਚ ਕੋਰੋਨਾ ਦੇ 5379 ਮਾਮਲੇ ਸਾਹਮਣੇ ਆਏ ਹਨ। ਜੋ ਕੱਲ੍ਹ ਨਾਲੋਂ ਘੱਟ ਹੈ, ਜਦਕਿ 7094 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਕੋਰੋਨਾ ਅਜੇ ਪੂਰੀ ਤਰ੍ਹਾਂ ਰੁਕਿਆ ਨਹੀਂ ਹੈ, ਜਿਸ ਕਾਰਨ ਸਾਨੂੰ ਵੀ ਸਾਵਧਾਨੀ ਵਰਤਣ ਦੀ ਲੋੜ ਹੈ। ਦੱਸਣਯੋਗ ਹੈ ਕਿ ਕੱਲ੍ਹ 5910 ਕੋਰੋਨਾ ਮਾਮਲੇ ਸਾਹਮਣੇ ਆਏ ਸਨ।

ਦੇਸ਼ ਵਿੱਚ ਸਰਗਰਮ ਕੇਸ

ਭਾਰਤ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ 50,594 ਹਨ, ਜਦੋਂ ਕਿ ਕੁੱਲ ਮੌਤਾਂ ਦੀ ਗਿਣਤੀ 528057 ਹੋ ਗਈ ਹੈ। ਅੱਜ 50 ਲੋਕ ਕੋਰੋਨਾ ਦੀ ਲੜਾਈ ਹਾਰ ਚੁੱਕੇ ਹਨ। ਡਾਕਟਰ ਵਾਰ-ਵਾਰ ਕਹਿ ਰਹੇ ਹਨ ਕਿ ਘੱਟ ਇਮਿਊਨਿਟੀ ਵਾਲੇ ਲੋਕਾਂ ਲਈ ਕੋਰੋਨਾ ਘਾਤਕ ਹੈ। ਕਰੋਨਾ ਦੇ ਮਾਮਲੇ ਦਿਨੋ ਦਿਨ ਵੱਧਦੇ ਨਜ਼ਰ ਆ ਰਹੇ ਹਨ।

ਦੁਨੀਆ ਨਵੰਬਰ 2019 ਤੋਂ ਕੋਰੋਨਾ ਦੀ ਮਾਰ ਝੱਲ ਰਹੀ

ਤੁਹਾਨੂੰ ਦੱਸ ਦੇਈਏ ਕਿ 17 ਨਵੰਬਰ 2019 ਤੋਂ ਪੂਰੀ ਦੁਨੀਆ ਕੋਰੋਨਾ ਦੀ ਮਾਰ ਝੱਲ ਰਹੀ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੋਰੋਨਾ ਨੇ ਕਈਂ ਦੇਸ਼ਾਂ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ। 2019 ਵਿੱਚ ਪਹਿਲੀ ਲਹਿਰ ਤੋਂ ਬਾਅਦ 2020 ਵਿੱਚ ਦੂਜੀ ਅਤੇ 2021 ਵਿੱਚ ਤੀਜੀ ਲਹਿਰ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਉਹ ਦੇਸ਼ ਸੀ ਜਿੱਥੇ ਵੁਹਾਨ ਸ਼ਹਿਰ ਵਿੱਚ ਪਹਿਲਾ ਕੋਰੋਨਾ ਕੇਸ ਪਾਇਆ ਗਿਆ ਸੀ।

ਪੰਜਾਬ ਵਿੱਚ 87 ਕੋਰੋਨਾ ਕੇਸ, ਇੱਕ ਮੌਤ

ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ ਪਿੱਛਲੇ ਦਿਨ ਜਿੱਥੇ ਕੋਰੋਨਾ ਦੇ 55 ਕੇਸ ਪੌਜ਼ਟਿਵ ਪਾਏ ਗਏ ਅਤੇ ਸਿਰਫ 4136 ਟੈਸਟ ਹੀ ਕੀਤੇ ਗਏ l

ਓਥੇ ਹੀ ਅੱਜ ਟੈਸਟਿੰਗ ਵਧਣ ਨਾਲ ਪੌਜ਼ਟਿਵ ਕੇਸ ਵੀ ਵਧੇ ਹਨ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਵੇਰਵੇ ਅਨੁਸਾਰ ਅੱਜ ਸੂਬੇ ਵਿੱਚ 87 ਕੋਰੋਨਾ ਕੇਸ ਸਾਮਣੇ ਆਏ ਹਨ l ਇਸ ਦੌਰਾਨ 9187 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 35 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਗੁਰਦਸਪੂਰ ਵਿੱਚ ਇੱਕ ਮੌਤ ਹੋਈ ਹੈ l

87 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 639 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20484 ਲੋਕਾਂ ਦੀ ਮੌਤ ਹੋ ਚੁੱਕੀ ਹੈl

ਲੁਧਿਆਣਾ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 17 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਐਸਏਐਸ ਨਗਰ (ਮੋਹਾਲੀ) ਵਿੱਚ 15 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 9187 ਕੋਰੋਨਾ ਟੈਸਟ ਕੀਤੇ ਗਏ ਹਨ।

133 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 133 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 17 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 21 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਰਮਨ ਬਹਿਲ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

 

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular