Saturday, August 20, 2022
HomeCoronavirus24 ਘੰਟਿਆਂ ਦੌਰਾਨ 247 ਕੋਰੋਨਾ ਕੇਸ, ਇਕ ਮਰੀਜ ਦੀ ਮੌਤ

24 ਘੰਟਿਆਂ ਦੌਰਾਨ 247 ਕੋਰੋਨਾ ਕੇਸ, ਇਕ ਮਰੀਜ ਦੀ ਮੌਤ

ਇੰਡੀਆ ਨਿਊਜ਼,  Corona Virus in Punjab 15 July Update : ਪੰਜਾਬ ਵਿੱਚ ਪਿੱਛਲੇ ਕੁੱਝ ਦਿਨਾਂ ਤੋਂ ਕੋਰੋਨਾ ਸੰਕ੍ਰਮਿਤ ਕੇਸ ਦੀ ਗਿਣਤੀ 200 ਤੋਂ ਵੱਧ ਆ ਰਹੀ ਹੈ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਆਂਕੜਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ 247 ਕੋਰੋਨਾ ਕੇਸ ਸਾਮਣੇ ਆਏ ਹਨ| ਬੀਤੇ ਕੱਲ ਪੋਜਟਿਵ ਕੇਸ ਦੀ ਗਿਣਤੀ 261 ਸੀ |

ਬੁਧਵਾਰ ਨੂੰ 234 ਕੇਸ ਸਾਮਣੇ ਆਏ ਸਨ l ਪਿੱਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕੋਰੋਨਾ ਨਾਲ ਇਕ ਮਰੀਜ ਦੀ ਮੌਤ ਹੋਈ ਹੈl ਕੋਰੋਨਾ ਦੀ ਚਪੇਟ ਵਿੱਚ ਆਉਣ ਨਾਲ ਹੁਣ ਤੱਕ ਸੂਬੇ ਵਿੱਚ 17786 ਲੋਕਾਂ ਦੀ ਮੌਤ ਹੋ ਚੁਕੀ ਹੈ l 247 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1275 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 62 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਬਾਅਦ ਸੂਬੇ ਵਿੱਚ ਲੁਧਿਆਣਾ ਵਿੱਚ 47 ਕੋਰੋਨਾ ਪੋਜਿਟਿਵ ਮਰੀਜ ਮਿਲੇ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 13001 ਕੋਰੋਨਾ ਟੈਸਟ ਕੀਤੇ ਗਏ ਹਨ।

266 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 226 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 43 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 54 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਸਰਕਾਰ ਕੋਵਿਡ ਵੈਕਸੀਨ ਦੀ ਬੂਸਟਰ ਖੁਰਾਕ ਮੁਫ਼ਤ ਦਵੇਗੀ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular