Friday, August 12, 2022
HomeCoronavirusਪੰਜਾਬ ਵਿੱਚ ਵੱਧ ਰਹੇ ਕੋਰੋਨਾ ਸੰਕ੍ਰਮਿਤ ਮਰੀਜ, ਐਕਟਿਵ ਮਰੀਜ 1600 ਤੋਂ ਪਾਰ

ਪੰਜਾਬ ਵਿੱਚ ਵੱਧ ਰਹੇ ਕੋਰੋਨਾ ਸੰਕ੍ਰਮਿਤ ਮਰੀਜ, ਐਕਟਿਵ ਮਰੀਜ 1600 ਤੋਂ ਪਾਰ

ਇੰਡੀਆ ਨਿਊਜ਼,  Corona Virus in Punjab 18 July Update : ਪੰਜਾਬ ਵਿੱਚ ਪਿੱਛਲੇ ਕੁੱਝ ਦਿਨਾਂ ਤੋਂ ਕੋਰੋਨਾ ਸੰਕ੍ਰਮਿਤ ਕੇਸ ਦੀ ਗਿਣਤੀ 200 ਤੋਂ ਵੱਧ ਆ ਰਹੀ ਹੈ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਆਂਕੜਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ 249 ਕੋਰੋਨਾ ਕੇਸ ਸਾਮਣੇ ਆਏ ਹਨ l ਬੀਤੇ ਕੱਲ ਪੋਜਟਿਵ ਕੇਸ ਦੀ ਗਿਣਤੀ 267 ਸੀ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਆਂਕੜਿਆਂ ਦੀ ਗੱਲ ਕਰੀਏ ਤਾਂ ਸ਼ੁਕਰਵਾਰ 247 ਕੋਰੋਨਾ ਕੇਸ ਜਦਕਿ ਵੀਰਵਾਰ ਨੂੰ ਪੋਜਟਿਵ ਕੇਸ ਦੀ ਗਿਣਤੀ 261 ਸੀ | ਬੁਧਵਾਰ ਨੂੰ 234 ਕੇਸ ਸਾਮਣੇ ਆਏ ਸਨ l

ਪਿੱਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕੋਰੋਨਾ ਨਾਲ ਇਕ ਮਰੀਜ ਦੀ ਮੌਤ ਹੋਈ ਹੈ l ਕੋਰੋਨਾ ਦੀ ਚਪੇਟ ਵਿੱਚ ਆਉਣ ਨਾਲ ਹੁਣ ਤੱਕ ਸੂਬੇ ਵਿੱਚ 17794 ਲੋਕਾਂ ਦੀ ਮੌਤ ਹੋ ਚੁਕੀ ਹੈ l 249 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1603 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 59 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਬਾਅਦ ਬਠਿੰਡਾ ਵਿੱਚ 35 ਅਤੇ ਲੁਧਿਆਣਾ ਵਿੱਚ 31 ਕੋਰੋਨਾ ਪੋਜਿਟਿਵ ਮਰੀਜ ਮਿਲੇ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11748 ਕੋਰੋਨਾ ਟੈਸਟ ਕੀਤੇ ਗਏ ਹਨ।

133 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 133 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 16 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 28 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਭਾਰਤ ਨੇ 200 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕੀਤਾ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular