Friday, August 12, 2022
HomeCoronavirusਪੰਜਾਬ ਵਿੱਚ ਕੋਵਿਡ-19 ਦੇ 234 ਕੇਸ ਮਿਲੇ, ਐਕਟਿਵ ਕੇਸ 1200 ਤੋਂ ਪਾਰ

ਪੰਜਾਬ ਵਿੱਚ ਕੋਵਿਡ-19 ਦੇ 234 ਕੇਸ ਮਿਲੇ, ਐਕਟਿਵ ਕੇਸ 1200 ਤੋਂ ਪਾਰ

ਇੰਡੀਆ ਨਿਊਜ਼,  Covid cases in Punjab 13 July : ਪੰਜਾਬ ਵਿੱਚ ਕੋਰੋਨਾ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਵਿੱਚ ਪਿੱਛਲੇ ਕਈਂ ਦਿਨਾਂ ਤੋਂ ਵਾਧਾ ਹੋ ਰਿਹਾ ਹੈ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਆਂਕੜਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਕੇਸ ਤੇਜੀ ਨਾਲ ਵਧੇ ਹਨ | ਇਸ ਦੌਰਾਨ ਸੂਬੇ ਵਿੱਚ ਇੱਕ ਵਾਰ ਫਿਰ 200 ਤੋਂ ਵੱਧ ਕੇਸ ਸਾਮਣੇ ਆਏ ਹਨ | ਅੱਜ ਕੁਲ 234 ਕੇਸ ਸਾਮਣੇ ਆਏ ਹਨ| l ਇਸ ਦੇ ਨਾਲ ਹੀ ਲੁਧਿਆਣਾ ਵਿੱਖੇ ਇੱਕ ਕੋਰੋਨਾ ਪੋਜਿਟਿਵ ਮਰੀਜ ਦੀ ਮੌਤ ਹੋ ਗਈ l ਕੋਰੋਨਾ ਦੀ ਚਪੇਟ ਵਿੱਚ ਆਉਣ ਨਾਲ ਹੁਣ ਤੱਕ ਸੂਬੇ ਵਿੱਚ 17786 ਲੋਕਾਂ ਦੀ ਮੌਤ ਹੋ ਚੁਕੀ ਹੈ l 234 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1210 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 66 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਬਾਅਦ ਸੂਬੇ ਵਿੱਚ ਲੁਧਿਆਣਾ ਵਿੱਚ 33 ਕੋਰੋਨਾ ਪੋਜਿਟਿਵ ਮਰੀਜ ਮਿਲੇ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 12044 ਕੋਰੋਨਾ ਟੈਸਟ ਕੀਤੇ ਗਏ ਹਨ।

196 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 196 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 29 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 46 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜੋ : ਬੁੱਢੇ ਨਾਲੇ ਦੀ ਹਾਲਤ ਦੇਖਣ ਪਹੁੰਚੇ ਸੰਤ ਸੀਚੇਵਾਲ

ਇਹ ਵੀ ਪੜੋ : ਅਕਾਲੀ ਦਲ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਕਮਜ਼ੋਰ ਕੀਤਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular