Monday, October 3, 2022
HomeCoronavirusਸੂਬੇ ਵਿੱਚ 434 ਨਵੇਂ ਕੋਰੋਨਾ ਮਰੀਜ ਮਿਲੇ, 79 ਦੀ ਹਾਲਤ ਚਿੰਤਾਜਨਕ

ਸੂਬੇ ਵਿੱਚ 434 ਨਵੇਂ ਕੋਰੋਨਾ ਮਰੀਜ ਮਿਲੇ, 79 ਦੀ ਹਾਲਤ ਚਿੰਤਾਜਨਕ

ਇੰਡੀਆ ਨਿਊਜ਼, Covid Cases in Punjab 27 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 434 ਨਵੇਂ ਕੋਰੋਨਾ ਮਰੀਜ ਮਿਲੇ l ਚਿੰਤਾ ਦੀ ਗੱਲ ਇਹ ਹੈ ਕਿ ਕੋਰੋਨਾ 79 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਸਨ ਪਰ ਹੁਣ ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 434 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2688 ਹੋ ਗਈ ਹੈl ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20370 ਲੋਕਾਂ ਦੀ ਮੌਤ ਹੋ ਚੁੱਕੀ ਹੈl

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 132 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਲੁਧਿਆਣਾ ਵਿੱਚ 66 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11895 ਕੋਰੋਨਾ ਟੈਸਟ ਕੀਤੇ ਗਏ ਹਨ।

355 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 355 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 52 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 100 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਸਿੱਖਿਆ ਮੰਤਰੀ ਕਰੋਨਾ ਪੋਜਟਿਵ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੋਰੋਨਾ ਪੋਜਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਘਰ ਤੋਂ ਕੰਮ ਕਰਨਗੇ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਟੈਸਟ ਕਰਵਾਉਣ। ਬੈਂਸ 23 ਜੁਲਾਈ ਨੂੰ ਬਹਿਬਲ ਕਲਾਂ ਪੁੱਜੇ ਸਨ ਜਿੱਥੇ ਉਨ੍ਹਾਂ ਸਿੱਖ ਜੱਥੇਬੰਦੀਆਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਭਾਰਤ ਨੇ 200 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕੀਤਾ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular