Monday, March 27, 2023
Homeਕੰਮ-ਦੀ-ਗੱਲਸੀਐਮ ਮਾਨ (CM Maan) ਨੇ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕਰ...

ਸੀਐਮ ਮਾਨ (CM Maan) ਨੇ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ

ਇੰਡੀਆ ਨਿਊਜ਼ (ਦਿੱਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Maan) ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਦੀ ਕਾਸਤ ਲਈ ਪਹਿਲੀ ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜ਼ਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉੱਤੇ ਫ਼ਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ (AWARD FOR JAL SHAKTI)

ਮੁੱਖ ਮੰਤਰੀ (CM Maan) ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ‘ਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫ਼ਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ‘ਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫ਼ਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸ਼ੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫ਼ਾਈ 31 ਮਾਰਚ ਤੱਕ ਜ਼ਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular