Tuesday, August 16, 2022
Homeਕੰਮ-ਕੀ-ਬਾਤਪਿੰਡ ਮੰਜਾਲੀਆ ਵਿਖੇ ਕੁੜੀ ਦੇ ਲਾਪਤਾ ਹੋਣ ਮਗਰੋਂ ਸ਼ੱਕੀ ਹਾਲਾਤਾਂ 'ਚ ਕੁੱਟ...

ਪਿੰਡ ਮੰਜਾਲੀਆ ਵਿਖੇ ਕੁੜੀ ਦੇ ਲਾਪਤਾ ਹੋਣ ਮਗਰੋਂ ਸ਼ੱਕੀ ਹਾਲਾਤਾਂ ‘ਚ ਕੁੱਟ ਕੇ ਨੌਜਵਾਨ ਦਾ ਕਰ ਦਿੱਤਾ ਕਤਲ

ਇੰਡੀਆ ਨਿਊਜ਼ ; Samrala punjab news: ਸਮਰਾਲਾ ਦੇ ਪਿੰਡ ਮੰਜਾਲੀਆ ਵਿਖੇ ਨਿਹੰਗ ਸਿੰਘਾਂ ਨੇ ਕੁੱਟ ਕੁੱਟ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮਾਮਲਾ ਪਿੰਡ ਦੀ ਕੁੜੀ ਦੇ ਸ਼ੱਕੀ ਹਾਲਾਤਾਂ ਚ ਲਾਪਤਾ ਹੋਣ ਦਾ ਹੈ। ਕੁੜੀ ਦੇ ਲਾਪਤਾ ਹੋਣ ਮਗਰੋਂ ਚੱਲਦੀ ਪੁਲਸ ਦੀ ਜਾਂਚ ਦੌਰਾਨ ਹੀ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ।

ਮ੍ਰਿਤਕ ਦੇ ਪਰਿਵਾਰ ਵੱਲੋ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਘਟਨਾ ਮਗਰੋਂ ਰੋਸ ਵਜੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਥਾਣਾ ਸਮਰਾਲਾ ਬਾਹਰ ਰੋਡ ਜਾਮ ਕੀਤਾ ਅਤੇ ਪੁਲਸ ਖਿਲਾਫ ਨਾਅਰੇਬਾਜੀ ਕਰਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਥੇ ਹੀ ਪੁਲਸ ਤੋਂ ਬਚਣ ਲਈ ਇੱਕ ਨਿਹੰਗ ਵੱਲੋਂ ਖੇਤਾਂ ਚ ਭੱਜਣ ਦੀ ਕੋਸ਼ਿਸ਼ ਵੀ ਕੀਤੀ ਗਈ। ਪ੍ਰੰਤੂ ਪੁਲਸ ਨੇ ਪਿੱਛਾ ਕਰਕੇ ਦੋਸ਼ੀ ਨੂੰ ਫੜ ਲਿਆ। ਬਾਕੀ ਦੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਅਵਤਾਰ ਸਿੰਘ ਕੂਹਲੀ ਕਲਾਂ ਦਾ ਰਹਿਣ ਵਾਲਾ ਸੀ।

ਕੁੜੀ ਕਰੀਬ 6 ਦਿਨਾਂ ਤੋਂ ਘਰੋਂ ਗਾਇਬ

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਿੰਡ ਮੰਜਾਲੀਆ ਦੀ ਕੁੜੀ ਕਰੀਬ 6 ਦਿਨਾਂ ਤੋਂ ਘਰੋਂ ਗਾਇਬ ਹੈ। ਕੁੜੀ ਨੂੰ ਭਜਾ ਕੇ ਲੈ ਜਾਣ ਦੇ ਸ਼ੱਕ ਚ ਲੜਕੀ ਦੇ ਪਰਿਵਾਰ ਵਾਲਿਆਂ ਨੇ ਸਮਰਾਲਾ ਥਾਣਾ ਵਿਖੇ ਸ਼ਿਕਾਇਤ ਦਿੱਤੀ ਹੋਈ ਸੀ ਜਿਸਦੀ ਪੜਤਾਲ ਲਈ ਐਤਵਾਰ ਨੂੰ ਅਵਤਾਰ ਸਿੰਘ ਨੂੰ ਥਾਣੇ ਬੁਲਾਇਆ ਹੋਇਆ ਸੀ। ਕੁੜੀ ਦੇ ਪਰਿਵਾਰ ਵਾਲਿਆਂ ਦੇ ਨਾਲ ਪਿੰਡ ਮੰਜਾਲੀਆ ਵਿਖੇ ਹੀ ਡੇਰਾ ਬਣਾ ਕੇ ਰਹਿਣ ਵਾਲੇ ਨਿਹੰਗ ਸਿੰਘ ਵੀ ਆਏ ਹੋਏ ਸੀ। ਪੁਲਸ ਦੀ ਪੜਤਾਲ ਤੋਂ ਬਾਅਦ ਜਦੋਂ ਉਹ ਅਵਤਾਰ ਸਿੰਘ ਨੂੰ ਲੈ ਕੇ ਕੂਹਲੀ ਕਲਾਂ ਵਿਖੇ ਜਾਣ ਲੱਗੇ ਤਾਂ ਨਿਹੰਗ ਸਿੰਘਾਂ ਨੇ ਉਹਨਾਂ ਨੂੰ ਬੁਲਾ ਲਿਆ ਅਤੇ ਕਿਹਾ ਕਿ ਇੱਕ ਵਾਰ ਕੁੜੀ ਦੇ ਪਿੰਡ ਆਓ। ਨਿਹੰਗ ਸਿੰਘ ਉਹਨਾਂ ਨੂੰ ਗੱਲਾਂ ਚ ਪਾ ਕੇ ਪਿੰਡ ਲੈ ਗਏ। ਜਿਥੇ ਅਵਤਾਰ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟ ਮਾਰ ਕੀਤੀ ਗਈ। ਇਸ ਕੁੱਟਮਾਰ ਨਾਲ ਅਵਤਾਰ ਸਿੰਘ ਦੀ ਮੌਤ ਹੋ ਗਈ।

Also Read : IPL 2022 ਦੇ 64ਵਾਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੇ ਪੰਜਾਬ ਕਿੰਗਜ਼ ਨੂੰ ਹਰਾਇਆ 9 ਵਿਕਟਾਂ ਨਾਲ

Also Read : ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ 63ਵਾਂ ਮੈਚ ਲਖਨਊ ਸੁਪਰ ਜਾਇੰਟਸ ਦੀ ਹੋਈ ਹਾਰ

Connect With Us : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular