Tuesday, January 31, 2023
Homeਕੰਮ-ਕੀ-ਬਾਤਕੈ.ਅਮਰਿੰਦਰ ਸਿੰਘ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਸ਼ੁਭ ਸ਼ਗਨ :...

ਕੈ.ਅਮਰਿੰਦਰ ਸਿੰਘ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਸ਼ੁਭ ਸ਼ਗਨ : ਐਸਐਮਐਸ ਸੰਧੂ Capt.Amarinder Singh With BJP

Capt.Amarinder Singh With BJP

ਕੈ.ਅਮਰਿੰਦਰ ਸਿੰਘ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਸ਼ੁਭ ਸ਼ਗਨ : ਐਸਐਮਐਸ ਸੰਧੂ

  • ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਭਾਜਪਾ ਲੀਡਰਸ਼ਿਪ ਵਿੱਚ ਚੰਗੇ ਸਬੰਧ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਸ਼ੁਭ ਸ਼ਗਨ ਹੈ। ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਪੰਜਾਬ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਬਹੁਤ ਲੋੜ ਹੈ। ਸਾਨੂੰ ਇਸ ਮੌਕੇ ਦਾ ਬੜੇ ਉਤਸ਼ਾਹ ਨਾਲ ਸਵਾਗਤ ਕਰਨਾ ਚਾਹੀਦਾ ਹੈ। 

Capt.amarinder Singh'S With Bjp

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ਵਾਸ ਪਾਤਰ ਅਤੇ ਸੀਨੀਅਰ ਆਗੂ ਐਸ.ਐਮ.ਐਸ.ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਸਨਅਤ ਦਾ ਪੱਧਰ ਉੱਚਾ ਚੁੱਕਣ,ਨਹਿਰੀ ਪਾਣੀਆਂ ਦੀ ਰਾਖੀ, 84 ਦੇ ਦੰਗਿਆਂ ਜਾਂ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਵਰਗੇ ਗੰਭੀਰ ਮੁੱਦਿਆਂ ‘ਤੇ ਫੋਰਫਰੰਟ ‘ਤੇ ਆ ਕੇ ਪੰਜਾਬ ਅਤੇ ਪੰਜਾਬੀਅਤ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। 

Capt.amarinder Singh With Bjp

SMS Sandhu ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਭਾਵ ਇੱਕ ਨਿਡਰ ਯੋਧੇ ਵਰਗਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦਾ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਏਕੀਕਰਨ ਆਉਣ ਵਾਲੇ ਸਮੇਂ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। Capt.Amarinder Singh With BJP

ਕੈ.ਅਮਰਿੰਦਰ ਦੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਸੁਖਾਵੀਂ ਗੱਲਬਾਤ

Capt.amarinder Singh With Bjp

ਦਿੱਲੀ ਰਵਾਨਾ ਹੋਣ ਸਮੇਂ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਰਹੇ SMS Sandhu ਨੇ ਕਿਹਾ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਭਾਜਪਾ ਆਗੂਆਂ ਨਾਲ ਚੰਗੇ ਸਬੰਧ ਹਨ,ਉਥੇ ਆਪਸੀ ਵਿਚਾਰਧਾਰਾਵਾਂ ਵੀ ਇੱਕ ਦੂਜੇ ਨਾਲ ਮੇਲ ਖਾਂਦੀਆਂ ਹਨ। ਲੋਕ ਕਾਂਗਰਸ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਪੰਜਾਬ ਦੇ ਵਿਕਾਸ ਨੂੰ ਇੱਕ ਨਵੇਂ ਆਯਾਮ ਵੱਲ ਲੈਕੇ ਜਾਵੇਗਾ। Capt.Amarinder Singh With BJP

ਦਿੱਲੀ ਵਿੱਚ ਬੀਜੇਪੀ ਹੈੱਡਕੁਆਰਟਰ ਵਿੱਚ ਸਮਾਗ਼ਮ

Capt.amarinder Singh With Bjp

ਜਾਣਕਾਰੀ ਦਿੰਦੇ ਹੋਏ ਐਸ.ਐਮ.ਐਸ ਸੰਧੂ ਨੇ ਦੱਸਿਆ ਕਿ ਭਾਜਪਾ ਦੀ ਤਰਫੋਂ 19 ਸਤੰਬਰ ਯਾਨੀ ਸੋਮਵਾਰ ਨੂੰ ਸ਼ਾਮ 3.30 ਵਜੇ ਸਾਬਕਾ ਸੀਐਮ ਅਮਰਿੰਦਰ ਸਿੰਘ ਨੂੰ ਲੈ ਕੇ ਸਮਾਗ਼ਮ ਰੱਖੀਆ ਗਿਆ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਦੇ ਕੁਝ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵੀ ਮੌਜੂਦ ਰਹਿਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਮਦਦ ਦੀ ਬਹੁਤ ਲੋੜ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵਰਗਾ ਆਗੂ ਹੀ ਕੇਂਦਰ ਸਰਕਾਰ ਕੋਲ ਪੰਜਾਬ ਲਈ ਆਵਾਜ਼ ਉਠਾ ਸਕਦਾ ਹੈ। Capt.Amarinder Singh With BJP

Also Read :ਪਿੰਡ ਝੱਜੋਂ ਦੀ ਪੰਚਾਇਤ ਆਮ ਆਦਮੀ ਪਾਰਟੀ ਨਾਲ ਜੁੜੀ Aam Aadmi Party

Also Read :ਹਲਕਾ ਵਿਧਾਇਕ ਨੇ ਟਰਾਂਸਪੋਰਟ ਵਿਭਾਗ ਦੀ ਕੋਆਰਡੀਨੇਟਰ ਟੀਮ ਦਾ ਗਠਨ ਕੀਤਾ Coordinator Team Of Transport Department

Connect With Us : Twitter Facebook

 

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular