Sunday, March 26, 2023
Homeਨੈਸ਼ਨਲਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਕੀਤਾ ਗਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਕੀਤਾ ਗਿਆ

ਇੰਡੀਆ ਨਿਊਜ਼, ਚੰਡੀਗੜ੍ਹ/ਨਵੀਂ ਦਿੱਲੀ (Name change of Chandigarh Airport): ਚੰਡੀਗੜ੍ਹ ਹਵਾਈ ਅੱਡਾ ਹੁਣ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਪੰਜਾਬ ਸਰਕਾਰ ਦੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਗੌਰਤਲਬ ਹੈ ਕਿ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚ ਲੰਬੇ ਸਮੇਂ ਤੋਂ ਮਤਭੇਦ ਸਨ। ਹਰਿਆਣਾ ਸਰਕਾਰ ਇਸ ਨੂੰ ਚੰਡੀਗੜ੍ਹ ਏਅਰਪੋਰਟ ਆਖਦੀ ਸੀ, ਪੰਜਾਬ ਸਰਕਾਰ ਇਸ ਨੂੰ ਮੁਹਾਲੀ ਏਅਰਪੋਰਟ ਵਜੋਂ ਜਾਣਦੀ ਸੀ। ਹੁਣ ਪ੍ਰਧਾਨ ਮੰਤਰੀ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਦਾ ਐਲਾਨ ਕੀਤਾ ਹੈ।

ਦੋਵਾਂ ਰਾਜਾਂ ਵਿਚਾਲੇ ਮਤਭੇਦ ਹੋਣ ਤੋਂ ਬਾਅਦ ਇਹ ਪ੍ਰਸਤਾਵ ਕੇਂਦਰ ਕੋਲ ਪਹੁੰਚ ਗਿਆ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਅਤੇ ਪੰਜਾਬ ਵਿਚ ਹਵਾਈ ਅੱਡੇ ਦੇ ਨਾਂ ‘ਤੇ ਸਹਿਮਤੀ ਨਾ ਹੋਣ ‘ਤੇ ਇਸ ਦਾ ਨਾਂ ਬਦਲਣ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ

‘ਆਪ’ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੰਗ ਮੰਨਣ ਲਈ ਉਨ੍ਹਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਦੇ ਨਾਂ ’ਤੇ ਰੱਖਣ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਮਿਲੇਗੀ।

ਇਹ ਵੀ ਪੜ੍ਹੋ: ਸਰਕਾਰ ਮਹਿੰਗਾਈ ਨੂੰ ਕਾਬੂ’ ਚ ਰੱਖਣ ਲਈ ਕੋਸ਼ਿਸ਼ ਕਰ ਰਹੀ : ਵਿੱਤ ਮੰਤਰੀ

ਇਹ ਵੀ ਪੜ੍ਹੋ: ਉੱਤਰੀ ਭਾਰਤ ਵਿੱਚ ਮੀਂਹ ਦਾ ਸਿਲਸਿਲਾ ਜਾਰੀ, ਫਸਲਾਂ ਨੂੰ ਨੁਕਸਾਨ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular