Monday, March 27, 2023
Homeਪੰਜਾਬ ਨਿਊਜ਼ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਦੇ ਚੇਅਰਮੈਨ ਦੀ ਆਸਾਮੀ...

ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਇੰਡੀਆ ਨਿਊਜ਼ (ਦਿੱਲੀ) (Punjab Public Service Commission)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਂਅ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular