Sunday, September 25, 2022
Homeਪੰਜਾਬ ਨਿਊਜ਼ਬਿਜਲੀ ਸ਼ਿਕਾਇਤਾਂ ਦੇ ਨਿਪਟਾਰੇ ਲਈ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ: ਬਿਜਲੀ ਮੰਤਰੀ

ਬਿਜਲੀ ਸ਼ਿਕਾਇਤਾਂ ਦੇ ਨਿਪਟਾਰੇ ਲਈ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ: ਬਿਜਲੀ ਮੰਤਰੀ

ਖਪਤਕਾਰ ਟੋਲ ਫ੍ਰੀ ਨੰਬਰ 1912 ‘ਤੇ  ਸ਼ਿਕਾਇਤ ਦਰਜ਼ ਕਰਵਾ ਸਕਦੇ ਨੇ
 
ਇੰਡੀਆ ਨਿਊਜ਼, ਚੰਡੀਗੜ੍ਹ (103 Nodal Grievance Centre in Punjab): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸਿ਼ਕਾਇਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਖਪਤਕਾਰ ਟੋਲ ਫ੍ਰੀ ਨੰਬਰ 1912 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ।
ਟੋਲ ਫ੍ਰੀ ਨੰਬਰ 1912 ਪ੍ਰਣਾਲੀ ਦੀ ਸਮੀਖਿਆ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਸੂਬੇ ਭਰ ‘ਚ ਲਗਭਗ 99 ਲੱਖ ਖਪਤਕਾਰਾਂ ਨੂੰ ਬਿਜਲੀ ਸਪਲਾਈ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀਐਸਪੀਸੀਐਲ ਕੋਲ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਠੀਕ ਕਰਨ ਵਾਸਤੇ 9000 ਤੋਂ ਵੱਧ ਸਮਰਪਿਤ ਕਰਮਚਾਰੀ /ਅਧਿਕਾਰੀ ਹਨ। ਮੰਤਰੀ ਨੇ ਦੱਸਿਆ ਕਿ ਉਹ 24 ਘੰਟੇ ਸ਼ਿਫਟਾਂ ਵਿੱਚ ਕੰਮ ਕਰਦੇ ਹਨ, ਜੋ ਕਿ 500 ਸਬ ਡਵੀਜ਼ਨ ਦਫ਼ਤਰਾਂ ਵਿੱਚ ਵੰਡੇ ਹੋਏ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹਨ।

ਮੁੱਖ ਦਫ਼ਤਰ ਪਟਿਆਲਾ ਵਿਖੇ ਕੰਟਰੋਲ ਰੂਮ

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇਨ੍ਹਾਂ ਸ਼ਿਕਾਇਤ ਕੇਂਦਰਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਪਟਿਆਲਾ ਵਿਖੇ ਕੰਟਰੋਲ ਰੂਮ ਅਤੇ ਪੰਜ ਜ਼ੋਨਲ ਪੱਧਰ ਤੇ ਵੀ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਨ ਲਈ ਖਪਤਕਾਰਾਂ ਕੋਲ ਪਹਿਲਾਂ ਹੀ ਟੋਲ ਫ੍ਰੀ ਨੰਬਰ 1912 `ਤੇ ਕਾਲ ਕਰਨ ਜਾਂ 1912 `ਤੇ ‘’ਨੋ ਸਪਲਾਈ’’ ਮੈਸੇਜ ਕਰਨ ਦਾ ਬਦਲ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਮੋਬਾਈਲ ਐਪ ਐਂਡਰਾਇਡ ਅਤੇ ਆਈ.ਓ.ਐਸ. ਐਪ ਮੋਬਾਈਲ ਫੋਨਾਂ ਲਈ ਵੀ ਉਪਲੱਬਧ ਹੈ।

ਟੋਲ ਫ੍ਰੀ ਨੰਬਰ 1800-180-1512 `ਤੇ ਸ਼ਿਕਾਇਤਾਂ ਦਰਜ਼ ਕਰਾ ਸਕਦੇ ਹਨ

ਮੰਤਰੀ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਵਿੱਚ ਪੀਐਸਪੀਸੀਐਲ ਵੱਲੋਂ ਖਪਤਕਾਰਾਂ ਨੂੰ ਮਿਸਡ ਕਾਲਾਂ ’ਤੇ ਸਪਲਾਈ ਦੀਆਂ ਸ਼ਿਕਾਇਤਾਂ ਦੀ ਇੱਕ ਨਵੀਂ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਬਿਜਲੀ ਖਪਤਕਾਰ ਟੋਲ ਫ੍ਰੀ ਨੰਬਰ 1800-180-1512 `ਤੇ ਮਿਸਡ ਕਾਲ ਕਰਕੇ ਸ਼ਿਕਾਇਤਾਂ ਦਰਜ਼ ਕਰਾ ਸਕਦੇ ਹਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular