Saturday, August 13, 2022
Homeਪੰਜਾਬ ਨਿਊਜ਼ਲਾਰੈਂਸ-ਰਿੰਦਾ ਗੈਂਗ ਦੇ 13 ਬਦਮਾਸ਼ ਗ੍ਰਿਫ਼ਤਾਰ

ਲਾਰੈਂਸ-ਰਿੰਦਾ ਗੈਂਗ ਦੇ 13 ਬਦਮਾਸ਼ ਗ੍ਰਿਫ਼ਤਾਰ

  • ਜਲੰਧਰ ਦਿਹਾਤੀ ਪੁਲਿਸ ਨੇ ਦੋ ਹਫ਼ਤਿਆਂ ਦੇ ਅਪਰੇਸ਼ਨ ਉਪਰੰਤ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਕੀਤਾ ਕਾਬੂ
ਇੰਡੀਆ ਨਿਊਜ਼, ਚੰਡੀਗੜ੍ਹ/ਜਲੰਧਰ (13 Criminals of Lawrence-Rinda gang arrested) : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਫੜੇ ਗਏ ਬਦਮਾਸ਼ਾਂ ਦੀ ਪਛਾਣ

ਫੜੇ ਗਏ ਬਦਮਾਸ਼ਾਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ,  ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ, ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ, ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

29 ਜੂਨ 11 ਬਦਮਾਸ਼ਾਂ ਦੀ ਗ੍ਰਿਫਤਾਰੀ ਹੋਈ ਸੀ

Pic 3 1
13 Criminals Of Lawrence-Rinda Gang Arrested
ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਬਦਮਾਸ਼ਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ ‘ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਬਦਮਾਸ਼ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

ਗਿਰੋਹ ਪਿਛਲੇ ਚਾਰ ਸਾਲ ਤੋਂ ਪੰਜਾਬ ਵਿੱਚ ਸਰਗਰਮ

Pic 1 3
13 Criminals Of Lawrence-Rinda Gang Arrested
ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ

ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ। ਫੜੇ ਗਏ ਬਦਮਾਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular