Saturday, August 13, 2022
Homeਪੰਜਾਬ ਨਿਊਜ਼ਮੁੱਖ ਮੰਤਰੀ ਦੀ ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ...

ਮੁੱਖ ਮੰਤਰੀ ਦੀ ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਖੂੰਖਾਰ ਵਿਅਕਤੀ ਕੀਤੇ ਗਿ੍ਰਫਤਾਰ

ਅੱਠ ਨਾਜਾਇਜ਼ ਹਥਿਆਰ ਅਤੇ 30 ਜਿੰਦਾ ਕਾਰਤੂਸ ਕੀਤੇ ਬਰਾਮਦ
ਫਿਰੌਤੀ ਮਾਮਲਿਆਂ ਸਣੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ ਗੈਂਗਸਟਰ – ਭੁੱਲਰ
ਚੰਡੀਗੜ/ਫਤਹਿਗੜ ਸਾਹਿਬ, PUNJAB NEWS: 

ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਜਿਲਾ ਫਤਹਿਗੜ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਖਤਰਨਾਕ ਗੈਂਗਸਟਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਕਤ ਗੈਂਗਸਟਰਾਂ ਤੋਂ 8 ਨਾਜਾਇਜ਼ ਹਥਿਆਰਾਂ ਸਣੇ 30 ਕਾਰਤੂਸਾਂ ਬਰਾਮਦ ਕੀਤੇ ਹਨ।

 

 

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਐਸ.ਐਸ.ਪੀ. ਰਵਜੋਤ ਕੌਰ ਦੇ ਨਾਲ ਦੱਸਿਆ ਕਿ ਸਰਹਿੰਦ ਅਤੇ ਖਮਾਣੋਂ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਇੱਕ ਇਤਲਾਹ ’ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਸਰਗਰਮ ਇਸ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

 

 

 

 

 

ਉਨਾਂ ਦੱਸਿਆ ਕਿ ਗਰੋਹ ਦੇ ਸਰਗਨਾ ਦੀ ਪਛਾਣ ਸੰਦੀਪ ਸੰਧੂ ਪੁੱਤਰ ਸਤਵੰਤ ਸਿੰਘ ਵਾਸੀ ਸਬੇਲਪੁਰ, ਥਾਣਾ ਘੱਗਾ, ਪਟਿਆਲਾ ਵਜੋਂ ਹੋਈ ਹੈ। ਭੁੱਲਰ ਨੇ ਦੱਸਿਆ ਕਿ ਇਸ ਗੈਂਗਸਟਰ ਖਿਲਾਫ ਪਹਿਲਾਂ ਹੀ ਆਈਪੀਸੀ ਦੀ ਧਾਰਾ 302, 307, 392, 397, 120ਬੀ, 341, 323, 427, 502, 25 ਅਸਲਾ ਐਕਟ ਅਤੇ 61/1/14 ਆਬਕਾਰੀ ਐਕਟ ਤਹਿਤ ਚਾਰ ਐਫ.ਆਈ.ਆਰ. ਪਟਿਆਲਾ ਅਤੇ ਫਤਹਿਗੜ ਸਾਹਿਬ ਜਿਲਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ।

5 Dangerous Gangsters Of Lawrence Bishnoi Gang Arrested, 30 Cartridges Recovered With 8 Illegal Weapons, Interstate Gangs
5 Dangerous Gangsters Of Lawrence Bishnoi Gang Arrested, 30 Cartridges Recovered With 8 Illegal Weapons, Interstate Gangs

ਦੋਵੇਂ ਲਾਰੈਂਸ ਬਿਸਨੋਈ ਗੈਂਗ ਦੇ ਸਰਗਰਮ ਮੈਂਬਰ

ਪੁਲਿਸ ਡਿਪਟੀ ਇੰਸਪੈਕਟਰ ਜਨਰਲ ਨੇ ਦੱਸਿਆ ਕਿ ਸੰਦੀਪ ਸੰਧੂ ਮੌਜੂਦਾ ਸਮੇਂ ਪਟਿਆਲਾ ਜੇਲ ਵਿੱਚ ਬੰਦ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੂਟਾ ਸਿੰਘ ਵਾਲਾ, ਪੀਐਸ ਘੱਗਾ, ਪਟਿਆਲਾ ਦਾ ਸਾਥੀ ਹੈ ਅਤੇ ਇਹ ਦੋਵੇਂ ਲਾਰੈਂਸ ਬਿਸਨੋਈ ਗੈਂਗ ਦੇ ਸਰਗਰਮ ਮੈਂਬਰ ਹਨ। ਉਨਾਂ ਕਿਹਾ ਕਿ ਗੁਰੀ ‘ਤੇ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਦੇ ਨਾਲ ਇੱਕ ਕਤਲ ਦਾ ਵੀ ਦੋਸ ਹੈ। ਭੁੱਲਰ ਨੇ ਦੱਸਿਆ ਕਿ ਸੰਦੀਪ ਸੰਧੂ ਉੱਤਰ ਪ੍ਰਦੇਸ (ਯੂ.ਪੀ.) ਸਥਿਤ ਹਥਿਆਰ ਸਪਲਾਇਰ ਤੋਂ ਹਥਿਆਰ ਖਰੀਦਦਾ ਸੀ, ਜਿਸ ਦਾ ਪਤਾ ਲਗਾਇਆ ਜਾ ਰਿਹਾ ਹੈ।

 

 

 

 

ਇਸ ਦੌਰਾਨ ਐਸ.ਐਸ.ਪੀ ਰਵਜੋਤ ਕੌਰ ਨੇ ਦੱਸਿਆ ਕਿ ਸੰਦੀਪ ਸੰਧੂ, ਜੋ ਕਿ ਇੱਕ ਕੱਟੜ ਅਪਰਾਧੀ ਹੈ ਅਤੇ ਜੋ ਇਰਾਦਾ ਕਤਲ ਅਤੇ ਕਤਲ ਦੇ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ, ਨੂੰ ਹਰਪ੍ਰੀਤ ਸਿੰਘ, ਸੰਦੀਪ ਸਿੰਘ (ਫਲੋਲੀ), ਚਰਨਜੀਤ ਸਿੰਘ ਅਤੇ ਗੁਰਮੁਖ ਸਿੰਘ ਸਮੇਤ ਗਿ੍ਰਫਤਾਰ ਕੀਤਾ ਹੈ।

ਦੇਸ਼ ਦੇ ਵੱਖ ਵੱਖ ਸੂਬਿਆਂ ਵੱਲੋਂ ਇਸ ਗਿਰੋਹ ਨੂੰ ਹਥਿਆਰ ਹਥਿਆਰ ਮੁਹੱਈਆ ਕਰਵਾਏ ਜਾਂਦੇ ਸਨ

ਉਨਾਂ ਦੱਸਿਆ ਕਿ ਇਨਾਂ ਗੈਂਗਸਟਰਾਂ ਕੋਲੋਂ ਕੁੱਲ 8 ਨਾਜਾਇਜ਼ ਹਥਿਆਰ, ਜਿਨਾਂ ਵਿੱਚ ਪੰਜ .32 ਬੋਰ ਦੇ ਦੇਸੀ ਪਿਸਤੌਲ (ਕੱਟੇ) ਅਤੇ ਤਿੰਨ .315 ਬੋਰ ਦੇ ਦੇਸੀ ਪਿਸਤੌਲ (ਕੱਟੇ) ਸ਼ਾਮਲ ਹਨ, ਸਮੇਤ 30 ਜਿੰਦਾ ਕਾਰਤੂਸ  ਬਰਾਮਦ ਕੀਤੇ ਗਏ ਹਨ। ਰਵਜੋਤ ਕੌਰ ਨੇ ਦੱਸਿਆ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਵੱਲੋਂ ਇਸ ਗਿਰੋਹ ਨੂੰ ਹਥਿਆਰ ਹਥਿਆਰ ਮੁਹੱਈਆ ਕਰਵਾਏ ਜਾਂਦੇ ਸਨ, ਪੁਲਿਸ ਵੱਲੋਂ ਉਕਤ ਗਿਰੋਹ ਨਾਲ ਜੁੜੀ ਹਰ ਕੜੀ ਦੀ ਪੜਤਾਲ ਕੀਤੀ ਜਾ ਰਹੀ ਹੈ।

 

 

 

ਐਸ.ਐਸ.ਪੀ. ਨੇ ਦੱਸਿਆ ਕਿ ਹੋਰ ਗੰਭੀਰ ਅਪਰਾਧਾਂ ਦੇ ਨਾਲ-ਨਾਲ ਇਹ ਗੈਂਗਸਟਰ ਲੋਕਾਂ ਤੋਂ ਫਿਰੌਤੀ ਦੀ ਮੰਗ ਵੀ ਕਰਦੇ ਸਨ। ਉਨਾਂ ਕਿਹਾ ਕਿ ਇਹ ਗੈਂਗਸਟਰ ਸੂਬੇ ਵਿੱਚ ਕੋਈ ਵੱਡੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਰਵਜੋਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular