Tuesday, February 7, 2023
Homeਪੰਜਾਬ ਨਿਊਜ਼ਮਹਾਰਾਸ਼ਟਰ ਦੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ...

ਮਹਾਰਾਸ਼ਟਰ ਦੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ 

  • ਵਫ਼ਦ ਨੇ ਪੰਜਾਬ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਅਤੇ ਮੈਰੀਟੋਰੀਅਸ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਾਤਮਿਕ ਸਿੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ
ਚੰਡੀਗੜ੍ਹ, PUNJAB NEWS (A high-level delegation from the Education Department of the Government of Maharashtra visited the government schools of Punjab) : ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਵਿਭਾਗ ਦੇ ਇਕ ਉਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਪ੍ਰਣਾਲੀ ਤੋਂ ਜਾਣੂ ਹੋਣ ਲਈ ਅਤੇ ਸਕੂਲਾਂ ਵਿੱਚ ਚਲ ਰਹੀਆਂ ਗੁਣਾਤਮਿਕ ਸਿੱਖਿਆ ਦੀਆਂ ਕਿਰਿਆਵਾਂ ਬਾਰੇ ਜਾਗਰੂਕ ਹੋਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੌਰਾ ਕੀਤਾ ਗਿਆ। 

ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਸਕੱਤਰ ਸਕੂਲ ਸਿੱਖਿਆ ਅਤੇ ਖੇਡ ਵਿਭਾਗ ਰਣਜੀਤ ਸਿੰਘ ਦਿਓਲ ਆਈ.ਏ.ਐੱਸ. ਦੀ ਅਗਵਾਈ ਵਾਲੇ ਵਫ਼ਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਝੁੱਗੀਆਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ-1 ਮੋਹਾਲੀ ਅਤੇ ਮੈਰੀਟੋਰੀਅਸ ਸਕੂਲ ਮੋਹਾਲੀ ਦਾ ਦੌਰਾ ਕੀਤਾ।

 

A High-Level Delegation From The, Gave Information About The Methodology And Achievements Of Government Schools In The State Education Department Of The Government Of Maharashtra Visited The Government Schools Of Punjab,
A High-Level Delegation From The, Gave Information About The Methodology And Achievements Of Government Schools In The State Education Department Of The Government Of Maharashtra Visited The Government Schools Of Punjab,

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ ਵਲੋਂ ਇਸ ਵਫ਼ਦ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਇਆ ਗਿਆ ਅਤੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।

ਵਫ਼ਦ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਇਆ

ਦੌਰੇ ਤੇ ਆਏ ਵਫ਼ਦ ਵਿੱਚ ਕੈਲਾਸ਼ ਪਾਗਾਰੇ ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਮਹਾਰਾਸ਼ਟਰ ਪ੍ਰਾਇਮਰੀ ਸਿੱਖਿਆ ਪ੍ਰੀਸ਼ਦ ਮੁੰਬਈ, ਸੁਸ਼ਾਂਤ ਖਾਂਡੇਕਰ ਓ.ਐੱਸ.ਡੀ ਟੀ ਸਿੱਖਿਆ ਮੰਤਰੀ ਮਹਾਰਾਸ਼ਟਰ, ਸਿੱਧੇਸ਼ ਵਾਡੇਕਰ, ਸਲਾਹਕਾਰ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਮਹਾਰਾਸ਼ਟਰ, ਰਮਾਂਕਾਂਤ ਕਾਠਮੋਰੇ, ਸੰਯੁਕਤ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੂਣੇ (ਮਹਾਰਾਸ਼ਟਰਾ), ਮਹੇਸ਼ ਪਾਲਕਰ ਡਾਇਰੈਕਟਰ ਐਜੂਕੇਸ਼ਨ ਮਹਾਰਾਸ਼ਟਰ ਸ਼ਾਮਲ ਸਨ।

 

ਵਫ਼ਦ ਨੇ ਸਕੂਲਾਂ ਦੌਰੇ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬੱਚਿਆਂ ਲਈ ਮੁਫ਼ਤ ਸਿੱਖਿਆ, ਮੁਫ਼ਤ ਵਰਦੀ, ਪ੍ਰੀ-ਪ੍ਰਾਇਮਰੀ, ਸਮਾਰਟ ਕਲਾਸਰੂਮ, ਸਿੱਖਣ-ਸਿਖਾਉਣ ਲਈ ਵਰਤੀਆਂ ਜਾਣ ਵਾਲੀਆਂ ਉੱਤਮ ਕਿਰਿਆਵਾਂ (ਬੈਸਟ ਪ੍ਰੈਕਟਿਸਜ਼), ਸਾਇੰਸ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸੰਬੰਧੀ ਟਿੰਕਰਿੰਗ ਲੈਬ, ਐਜੂਸੈੱਟ, ਵਿਦਿਆਰਥੀਆਂ ਲਈ ਵੰਨਗੀ ਭਰਪੂਰ ਬੈਠਣ ਲਈ ਫਰਨੀਚਰ, ਵੱਖ-ਵੱਖ ਵਜ਼ੀਫ਼ਾ ਸਕੀਮਾਂ ਤਹਿਤ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ, ਮਿਡ-ਡੇ-ਮੀਲ, ਖੇਡ ਦੇ ਮੈਦਾਨ, ਸਪਲੀਮੈਂਟਰੀ ਸਟਡੀ ਮਟੀਰੀਅਲ, ਵਿਦਿਆਰਥੀਆਂ ਦੇ ਦਾਖ਼ਲਿਆਂ ਸੰਬੰਧੀ, ਸਕੂਲਾਂ ਦੀ ਗ੍ਰੇਡਿੰਗ, ਵਿਭਾਗ ਵੱਲੋਂ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮੋਬਾਈਲ ਐਪ ਸੰਬੰਧੀ, ਵਿਦਿਆਰਥੀਆਂ ਅਤੇ ਹੋਰ ਸਹੂਲਤਾਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ।

 

ਉਹਨਾਂ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਆਕਰਸ਼ਕ ਅਤੇ ਰੰਗਦਾਰ ਟੀਚਿੰਗ ਏਡ ਨੂੰ ਵੀ ਦੇਖਿਆ। ਵਫ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਦੌਰੇ ਉਪਰੰਤ ਪੰਜਾਬ ਦੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਆਈ.ਏ.ਐੱਸ. ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

 

ਮੀਟਿੰਗ ਦੌਰਾਨ  ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੰਗਠਨਾਤਮਕ ਢਾਂਚੇ, ਅਧਿਆਪਕਾਂ ਅਤੇ ਵਿਦਿਆਰਥੀਆਂ ਸੰਬੰਧੀ ਜਾਣਕਾਰੀ, ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਅਧਿਆਪਕ ਭਰਤੀ, ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਖੇਡ ਨੀਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲੀ ਸਿੱਖਿਆ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਵਿਸਤਾਰ ਪੂਰਵਕ ਚਰਚਾ ਕੀਤੀ।

 

ਪੰਜਾਬ ਸਰਕਾਰ ਦੇ ਭਵਿੱਖ ਟੀਚਿਆਂ ਬਾਰੇ ਮਹਾਰਾਸ਼ਟਰ ਦੇ ਵਫ਼ਦ ਨੂੰ ਜਾਣੂ ਕਰਵਾਉਂਦਿਆਂ ਤਲਵਾਰ ਨੇ ਦੱਸਿਆ ਸੂਬਾ ਸਰਕਾਰ ਵੱਲੋਂ ਬਹੁਤ ਜਲਦ 100 ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ ਜਿਸ ਲਈ 200 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਵੀ ਬਜ਼ਟ ਵਿੱਚ 30 ਕਰੋੜ ਰੁਪਏ ਰੱਖੇ ਗਏ ਹਨ।

 

ਇਸ ਮੌਕੇ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ, ਮਨੋਜ ਕੁਮਾਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਗੁਰਜੀਤ ਸਿੰਘ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਮੇਂਤ ਕਈ ਹੋਰ ਅਧਿਕਾਰੀ ਹਾਜ਼ਰ ਸਨ।

 

 

ਇਹ ਵੀ ਪੜ੍ਹੋ: 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਧਾਲੀਵਾਲ

ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕਾਂ ਨੂੰ ਮਿਲ ਰਿਹਾ ਚੰਗਾ ਹੁੰਗਾਰਾ : ਜੌੜਾਮਾਜਰਾ

ਇਹ ਵੀ ਪੜ੍ਹੋ:  ਐਸਿਡ ਅਟੈਕ ਪੀੜਤਾਂ ਨੂੰ 11.76  ਲੱਖ ਰੁਪਏ ਦੀ ਰਾਸ਼ੀ ਵੰਡੀ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular