Monday, March 27, 2023
Homeਪੰਜਾਬ ਨਿਊਜ਼ਸ਼ਹੀਦ-ਏ-ਆਜ਼ਮ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਜਨਮ ਦਿਹਾੜੇ ਤੇ...

ਸ਼ਹੀਦ-ਏ-ਆਜ਼ਮ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ : ਅਨਮੋਲ ਗਗਨ ਮਾਨ

  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬੰਗਾ/ਚੰਡੀਗੜ੍ਹ PUNJAB NEWS (A special review of preparations for the state level event) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ ਲਿਆ। ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਨੂੰ ਹਮੇਸ਼ਾਂ ਮਨਾਉਂਦੇ ਰਹਾਂਗੇ ਤਾਂ ਜੋ ਨਵੀਂ ਪੀੜ੍ਹੀ ਆਪਣੇ ਦੇਸ਼ ਨੂੰ ਮਿਲੀ ਆਜ਼ਾਦੀ ਦੇ ਇਨ੍ਹਾਂ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ।

A special review of preparations for the state level event, Bow down before the statue of Shaheed-e-Azam Sardar Bhagat Singh, Sardar Bhagat Singh stood and fought for the freedom of the people of the country by disapproving of slavery

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਅੜੇ ਅਤੇ ਲੜੇ। ਸ਼ਹੀਦ-ਏ-ਆਜ਼ਮ ਨੇ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

A special review of preparations for the state level event, Bow down before the statue of Shaheed-e-Azam Sardar Bhagat Singh, Sardar Bhagat Singh stood and fought for the freedom of the people of the country by disapproving of slavery
A special review of preparations for the state level event, Bow down before the statue of Shaheed-e-Azam Sardar Bhagat Singh, Sardar Bhagat Singh stood and fought for the freedom of the people of the country by disapproving of slavery

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਨਤਮਸਤਕ ਹੋਣ ਪੁੱਜਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵੱਲ ਇਤਿਹਾਸਕ ਫ਼ੈਸਲੇ ਲੈ ਰਹੀ ਹੈ।

ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਵਾਲੇ ਦਿਨ ਆਪਣੇ ਘਰਾਂ ’ਚ ਮੋਮਬੱਤੀਆਂ ਬਾਲ ਕੇ ਅਤੇ ਬਨੇਰਿਆਂ ’ਤੇ ਤਿਰੰਗੇ ਲਹਿਰਾ ਕੇ, ਉਨ੍ਹਾਂ ਨੂੰ ਯਾਦ ਕਰੀਏ ਅਤੇ ਪ੍ਰਣ ਲਈਏ ਕਿ ਉਨ੍ਹਾਂ ਵੱਲੋਂ ਜਿਸ ਆਜ਼ਾਦੀ ਦੀ ਕਲਪਨਾ ਲੈ ਕੇ ਕੁਰਬਾਨੀ ਦਿੱਤੀ ਗਈ ਅਤੇ ਆਜ਼ਾਦੀ ਦਾ ਸੰਘਰਸ਼ ਲੜਿਆ ਗਿਆ ਸੀ ਉਸ ਦੀ ਨਜ਼ਰੀਏ ਸਥਾਪਨਾ ’ਚ ਭਗਵੰਤ ਮਾਨ ਸਰਕਾਰ ਦਾ ਸਹਿਯੋਗ ਦੇਈਏ।

ਇਹ ਵੀ ਪੜ੍ਹੋ: ਜਲੰਧਰ ਤੋਂ ਹਥਿਆਰਾਂ ਸਮੇਤ ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ

ਇਹ ਵੀ ਪੜ੍ਹੋ:  ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular