Sunday, March 26, 2023
Homeਪੰਜਾਬ ਨਿਊਜ਼ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੂੰ ਸਦਮਾ, ਮਾਤਾ ਦਾ ਦੇਹਾਂਤ (ACS...

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੂੰ ਸਦਮਾ, ਮਾਤਾ ਦਾ ਦੇਹਾਂਤ (ACS TO CM A VENUPRASAD BEREAVED)

ACS TO CM A VENUPRASAD BEREAVED– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਦੀ ਮਾਤਾ ਸ੍ਰੀਮਤੀ ਏ. ਮੰਗੰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਹੈਦਰਾਬਾਦ ਵਿਖੇ ਆਖਰੀ ਸਾਹ ਲਿਆ। ਉਹ 83 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਏ ਮੰਗੰਮਾ ਦੀ ਮੌਤ ਸਮੁੱਚੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸ਼੍ਰੀਮਤੀ ਏ ਮੰਗੰਮਾ ਨੂੰ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਪਵਿੱਤਰ ਰੂਹ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀਮਤੀ ਏ ਮੰਗੰਮਾ ਦੁਆਰਾ ਦਰਸਾਏ ਮਾਰਗ ਨੇ ਪੂਰੇ ਪਰਿਵਾਰ ਨੂੰ ਜੀਵਨ ਦੇ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਣ ਅਤੇ ਉਤਸ਼ਾਹ ਤੇ ਲਗਨ ਨਾਲ ਦੇਸ਼ ਦੀ ਸੇਵਾ ਕਰਨ ਦੇ ਕਾਬਲ ਬਣਾਇਆ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿੱਲੀ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸ਼੍ਰੀਮਤੀ ਏ ਮੰਗੰਮਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4:30 ਵਜੇ ਹੈਦਰਾਬਾਦ ਵਿੱਚ ਕੀਤਾ ਜਾਵੇਗਾ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular