Sunday, March 26, 2023
Homeਪੰਜਾਬ ਨਿਊਜ਼ਤਿੰਨ ਮਹੀਨੇ' ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਪੰਜਾਬ ਪੁਲਿਸ ਨੇ 916 ਵੱਡੀਆਂ ਮੱਛੀਆਂ ਸਮੇਤ 5824 ਤਸਕਰਾਂ ਨੂੰ ਕੀਤਾ ਗਿ੍ਰਫਤਾਰ
ਇੰਡੀਆ ਨਿਊਜ਼, ਚੰਡੀਗੜ (Action of Punjab Police against drugs): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੇ ਅਪਰਾਧੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 461 ਵਪਾਰਕ ਮਾਤਰਾ ਨਾਲ ਸਬੰਧਤ ਹਨ।
ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾਕੇ 203 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਤਿੰਨ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 350.5 ਕਿਲੋਗ੍ਰਾਮ ਹੋ ਗਈ ਹੈ।

ਨਸ਼ੇ ਦੇ ਨਾਲ 4.15 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 251 ਕਿਲੋ ਅਫੀਮ, 178 ਕਿਲੋ ਗਾਂਜਾ, 261 ਕੁਇੰਟਲ ਭੁੱਕੀ ਅਤੇ 21.76 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਤਿੰਨ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.15 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਪੁਲਿਸ ਦੀ ਇੱਕ ਹਫਤੇ ਦੀ ਕਾਰਵਾਈ

ਹਫਤਾਵਾਰੀ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 293 ਐਫਆਈਆਰ, ਜਿਨਾਂ ਵਿਚੋਂ 30 ਮਾਮਲੇ ਵਪਾਰਕ ਮਾਤਰਾ ਨਾਲ ਸਬੰਧਤ ਸਨ, ਦਰਜ ਕਰਕੇ 392 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ 8 ਕਿਲੋ ਹੈਰੋਇਨ, 30 ਕਿਲੋ ਅਫੀਮ, 10 ਕਿਲੋ ਗਾਂਜਾ, 6 ਕੁਇੰਟਲ ਭੁੱਕੀ ਅਤੇ 3878 ਗੋਲੀਆਂ/ਕੈਪਸੂਲ/ਟੀਕੇ /ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ।
 ਉਨਾਂ ਕਿਹਾ ਕਿ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 19 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਤੋਂ ਪੀਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਸੁਰੂ ਹੋਣ ਤੋਂ ਬਾਅਦ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 342 ਤੱਕ ਪਹੁੰਚ ਗਈ ਹੈ।
SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular