Friday, June 9, 2023
Homeਪੰਜਾਬ ਨਿਊਜ਼Agriculture Laws Repealed ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ : ਚੰਨੀ

Agriculture Laws Repealed ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ : ਚੰਨੀ

Agriculture Laws Repealed
ਮੋਦੀ ਸਰਕਾਰ ਨੂੰ ਸੰਘਰਸ਼ ਦੌਰਾਨ ਜਾਨੀ ਤੇ ਮਾਲੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਕਿਹਾਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ ਵਿੱਤੀ ਪੈਕੇਜ ਮੰਗਿਆ
 
ਇੰਡੀਆ ਨਿਊਜ਼, ਚੰਡੀਗੜ੍ਹ :

Agriculture Laws Repealed ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤ ਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਬਹੁਤ ਪਹਿਲਾਂ ਲਿਆ ਹੁੰਦਾ ਤਾਂ ਅਨੇਕਾਂ ਕੀਮਤੀ ਜਾਨਾਂ ਬਚ ਜਾਂਦੀਆਂ।

Agriculture Laws Repealed 700 ਜਾਨਾਂ ਚਲੀਆਂ ਗਈਆਂ

ਕਿਸਾਨਾਂ ਨੂੰ ਭਰੋਸੇ ਵਿਚ ਲਏ ਬਿਨਾਂ ਇਹ ਕਾਲੇ ਖੇਤੀ ਕਾਨੂੰਨ ਆਪਹੁਦਰੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ‘ਤੇ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਰਿਕਾਰਡ ਉੱਤੇ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਬਿੱਲ ਲਿਆ ਕੇ ਉਸ ਨੇ ਬਹੁਤ ਵੱਡੀ ਗਲਤੀ ਕੀਤੀ ਹੈ, ਜੋ ਪਿਛਲੇ ਡੇਢ ਸਾਲ ਤੋਂ ਟੱਸ ਤੋਂ ਮੱਸ ਵੀ ਨਾ ਹੋਈ।” ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਅਤੇ ਸੂਬਾ ਭਰ ਵਿਚ ਲਾਮਿਸਾਲ ਕਿਸਾਨ ਸੰਘਰਸ਼ ਵਿਚ ਹੁਣ ਤੱਕ ਤਕਰੀਬਨ 700 ਜਾਨਾਂ ਚਲੀਆਂ ਗਈਆਂ ਤਾਂ ਕਿ ਕਿਸਾਨ ਆਪਣਾ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਸਕਣ।

Agriculture Laws Repealed ਲੋਕ ਕੇਂਦਰ ਸਰਕਾਰ ਨੂੰ ਕਦੇ ਮੁਆਫ ਨਹੀਂ ਕਰਨਗੇ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਵਾਪਰੀਆਂ ਲਖੀਮਪੁਰ ਖੇੜੀ ਵਰਗੀਆਂ ਘਟਨਾਵਾਂ ਨੇ ਜਮਹੂਰੀਅਤ ਦੇ ਨਾਂ ‘ਤੇ ਕਲੰਕ ਲਾਇਆ ਅਤੇ ਲੋਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਦੇ ਅਜਿਹੇ ਮਾੜੇ ਕੰਮਾਂ ਲਈ ਕਦੇ ਮੁਆਫ ਨਹੀਂ ਕਰਨਗੇ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਹੁਣ ਜਦੋਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੇ ਜਾਨ-ਮਾਲ ਦੇ ਵੱਡੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਖੁਦ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਜ਼ੋਰ ਪਾਇਆ ਸੀ।
SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular