Friday, June 9, 2023
Homeਪੰਜਾਬ ਨਿਊਜ਼Announcement of Punjab CM ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣੇਗਾ

Announcement of Punjab CM ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣੇਗਾ

Announcement of Punjab CM

ਹਲਕੇ ਦੇ ਵਿਕਾਸ ਲਈ 15 ਕਰੋੜ ਦਿੱਤੇ

ਇੰਡੀਆ ਨਿਊਜ਼, ਰਾਮਾਂ ਮੰਡੀ:

Announcement of Punjab CM ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ। ਦਾਣਾ ਮੰਡੀ ਵਿਚ ਇਕ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਬਾਦਲਾਂ ਨੇ ਸਾਰਾ ਧਿਆਨ ਆਪਣੇ ਖ਼ਜ਼ਾਨੇ ਭਰਨ ਤੇ ਲਗਾਈ ਰੱਖਿਆ ਅਤੇ ਪਵਿੱਤਰ ਸ਼ਹਿਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਹੀਂ ਕੀਤਾ ।

ਆਧੁਨਿਕ ਮਾਡਲ ਸਕੂਲ ਬਣਾਇਆ ਜਾਵੇਗਾ (Announcement of Punjab CM)

ਉਨ੍ਹਾਂ ਕਿਹਾ ਕਿ ਇਸ ਧਾਰਮਿਕ ਤੌਰ ਤੇ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਉੱਦਮ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਵੱਡੇ ਕਦਮ ਚੁੱਕਣ ਦਾ ਐਲਾਨ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਦਾ ਆਧੁਨਿਕ ਮਾਡਲ ਸਕੂਲ ਖਰੜ ਵਿਖੇ ਬਣਾਇਆ ਗਿਆ ਹੈ ਉਸੇ ਤਰ੍ਹਾਂ ਦਾ ਹੀ ਸਕੂਲ ਰਾਮਾਂ ਮੰਡੀ ਵਿਖੇ ਬਣਾਇਆ ਜਾਵੇਗਾ ਤਾਂ ਜੋ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ ।

ਅਰਵਿੰਦ ਕੇਜਰੀਵਾਲ ਨੂੰ ਕੀਤਾ ਸਵਾਲ (Announcement of Punjab CM)

ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਗੋਆ ਵਿੱਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਤਾਂ ਪੰਜਾਬ ਵਿੱਚ ਇਸ ਦੇ ਬਰਾਬਰ ਜਾਂ ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕਿਉਂ ਨਹੀਂ ਕੀਤਾ । ਉਨ੍ਹਾਂ ਨੇ ਆਪ ਵਾਲਿਆਂ ਨੂੰ ਬਾਹਰੀ ਦੱਸਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਲਈ ਝੂਠੇ ਵਾਅਦਿਆਂ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ ।
ਇਹ ਵੀ ਪੜ੍ਹੋ : Punjab Assembly Election ਸੀਈਉ ਨੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ

Connect With Us:-  Twitter Facebook

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular