Thursday, February 9, 2023
Homeਪੰਜਾਬ ਨਿਊਜ਼ਅਜੋਕੀ ਤਕਨਾਲੋਜੀ ਨਾਲ ਖੇਤੀਬਾੜੀ ਬਣਾਇਆ ਜਾ ਸਕਦੈ ਲਾਹੇਵੰਦ ਤੇ ਲਾਭਦਾਇਕ ਕਿੱਤਾ: ਡਾ....

ਅਜੋਕੀ ਤਕਨਾਲੋਜੀ ਨਾਲ ਖੇਤੀਬਾੜੀ ਬਣਾਇਆ ਜਾ ਸਕਦੈ ਲਾਹੇਵੰਦ ਤੇ ਲਾਭਦਾਇਕ ਕਿੱਤਾ: ਡਾ. ਨਿੱਜਰ

  • ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਾਧੂਗੜ ਦੇ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਦੌਰਾ ਅਤੇ ਹੋਰ ਕਿਸਾਨਾਂ ਨੂੰ ਸੇਧ ਲੈਣ ਦੀ ਅਪੀਲ
  • ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ
  • ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਠੋਸ ਯਤਨ
  • ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰਾਂ ਸੁਹਿਰਦ

ਚੰਡੀਗੜ/ਫਤਹਿਗੜ ਸਾਹਿਬ, PUNJAB NEWS (Instead of burning the paddy stubble, it should be plowed in the field): ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਨੇ ਪਿੰਡ ਸਾਧੂਗੜ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਹੋਰ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸੁਰਜੀਤ ਸਿੰਘ ਸਾਧੂਗੜ, ਰੇਨਗਨ ਤਕਨੀਕ ਨਾਲ ਆਪਣੀ ਫਸਲ ਦੀ ਸਿੰਚਾਈ ਕਰਦਾ ਹੈ ਅਤੇ ਪਰਾਲੀ ਨੂੰ ਜਮੀਨ ਵਿੱਚ ਸਾੜਨ ਦੀ ਬਜਾਏ ਉਸ ਨੂੰ ਵਾਪਿਸ ਮਿੱਟੀ ਵਿੱਚ ਵਾਹੁੰਦਾ ਹੈ, ਜਿਸ ਨਾਲ ਅਗਲੀ ਫਸਲ ਲਈ ਉਪਜਾਊ ਸ਼ਕਤੀ ਵਧਦੀ ਹੈ। ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸੋਮਾ ਹੈ।

 

ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖ਼ਤਿਆਰ ਬਣਾਉਣ ਦੀ ਬਹੁਤ ਲੋੜ

 

ਉਨਾਂ ਅੱਗੇ ਕਿਹਾ ਕਿ ਅਜਿਹੀਆਂ ਤਕਨੀਕਾਂ ਦੇ ਜ਼ਮੀਨੀ ਪੱਧਰ ‘ਤੇ ਮਕਬੂਲ ਕਰਨ ਹੋਣ ਨਾਲ ਹੀ ਸਫਲਤਾ ਮਿਲ ਸਕਦੀ ਹੈ ਕਿਉਂਕਿ ਪੰਜਾਬ ਦੀ ਵੱਡੀ ਗਿਣਤੀ ਆਬਾਦੀ ਖੇਤੀਬਾੜੀ ਨਾਲ ਜੁੜੀ ਹੈ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖ਼ਤਿਆਰ ਬਣਾਉਣ ਦੀ ਬਹੁਤ ਲੋੜ ਹੈ।

 

 

ਡਾ: ਨਿੱਜਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧਦੀ ਹੈ ਉੱਥੇ ਜ਼ਮੀਨ ਲਈ ਮਿੱਤਰ ਕੀੜੇ ਵੀ ਬਚਦੇ ਹਨ। ਇਸ ਨਾਲ ਕਿਸਾਨਾਂ ਨੂੰ ਬੇਲੋੜੀ ਖਾਦਾਂ ਦੀ ਵਰਤੋਂ ਕਰਨ ਤੋਂ ਵੀ ਲੋੜ ਨਹੀਂ ਪੈਂਦੀ ਜਦਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕਿਸਾਨ ਦਾ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ ਉੱਥੇ ਕਈ ਤਰਾਂ ਦੀਆਂ ਬਿਮਾਰੀਆਂ ਲੱਗਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।

 

Appeal To Farmers Not To Burn Stubble, Instead Of Burning The Paddy Stubble, It Should Be Plowed In The Field, Proper Conservation Of Water Should Be Encouraged
Appeal To Farmers Not To Burn Stubble, Instead Of Burning The Paddy Stubble, It Should Be Plowed In The Field, Proper Conservation Of Water Should Be Encouraged

 

ਮੰਤਰੀ ਨੇ ਇਹ ਵੀ ਕਿਹਾ ਕਿ ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿੱਚ ਵਿਗਿਆਨ ਨੇ ਤਰੱਕੀ ਕੀਤੀ ਹੈ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਨੂੰ ਲਾਹੇਵੰਦ ਅਤੇ ਆਰਥਿਕ ਤੌਰ ਤੇ ਲਾਭਦਾਇਕ ਬਣਾਇਆ ਜਾ ਸਕਦਾ ਹੈ।

 

ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ, ਉਹ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ

 

ਉਨਾਂ ਅੱਗੇ ਕਿਹਾ ਕਿ ਜਿਸ ਦਰ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ, ਉਹ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਅਸੀਂ ਇਸ ਨੂੰ ਰੋਕਣ ਲਈ ਹੁਣੇ ਹੀ ਕੋਈ ਠੋਸ ਕਦਮ ਨਾ ਚੁੱਕੇ ਤਾਂ ਆਉਣ ਵਾਲੀਆਂ ਪੀੜੀਆਂ ਲਈ ਪੀਣ ਵਾਲਾ ਪਾਣੀ ਖਤਮ ਹੋ ਜਾਵੇਗਾ। ਪਾਣੀ ਨਹੀਂ ਬਚੇਗਾ। ਉਨਾਂ ਕਿਹਾ ਕਿ ਸਾਨੂੰ ਹੋਰਨਾਂ ਨੂੰ ਵੀ ਪਾਣੀ ਦੀ ਸਹੀ ਸੰਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

 

 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਹੀ ਅਰਥਾਂ ਵਿੱਚ ਕਿਸਾਨ ਪੱਖੀ ਸਰਕਾਰ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਾਡੇ ਦੇਸ਼ ਦੇ ਅੰਨਦਾਤਾ ਦੀ ਬਾਂਹ ਫੜਨਾ ਸਾਡੀ ਜਿਮੇਵਾਰੀ ਹੈ ਅਤੇ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਹਰ ਮੁਸ਼ਕਿਲ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਾਂਗੇ।

 

Appeal To Farmers Not To Burn Stubble, Instead Of Burning The Paddy Stubble, It Should Be Plowed In The Field, Proper Conservation Of Water Should Be Encouraged
Appeal To Farmers Not To Burn Stubble, Instead Of Burning The Paddy Stubble, It Should Be Plowed In The Field, Proper Conservation Of Water Should Be Encouraged

 

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਤਾਂ ਹੀ ਲਾਹੇਵੰਦ ਹੋ ਸਕਦੀਆਂ ਹਨ ਜੇਕਰ ਇਨਾਂ ਨੂੰ ਪ੍ਰਫੁੱਲਿਤ ਕਰਕੇ ਹਰ ਕਿਸਾਨ ਦੀ ਪਹੁੰਚ ਵਿੱਚ ਲਿਆਂਦਾ ਜਾਵੇ। ਉਨਾਂ ਕਿਹਾ ਕਿ ਰੇਨਗਨ ਵਿਧੀ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਉਨਾਂ ਕਿਹਾ ਕਿ ਇਹ ਤਕਨੀਕ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਇਨਾਂ ਨੂੰ ਹਰ ਕਿਸਾਨ ਤੱਕ ਪਹੁੰਚਾਇਆ ਜਾਵੇ।

 

 

ਇਹ ਵੀ ਪੜ੍ਹੋ: ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ

ਇਹ ਵੀ ਪੜ੍ਹੋ:  ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ 

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular