Friday, September 30, 2022
Homeਪੰਜਾਬ ਨਿਊਜ਼ਲੋਕ ਨਿਰਮਾਣ ਵਿਭਾਗ ਵਿੱਚ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਲੋਕ ਨਿਰਮਾਣ ਵਿਭਾਗ ਵਿੱਚ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ`ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਚੀਫ ਇੰਜੀਨੀਅਰ ਅਰੁਣ ਕੁਮਾਰ ਵੀ ਹਾਜ਼ਰ ਸਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular