Monday, March 27, 2023
Homeਪੰਜਾਬ ਨਿਊਜ਼ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ (AWARD FOR...

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ (AWARD FOR JAL SHAKTI)

ਇੰਡੀਆ ਨਿਊਜ਼ (ਦਿੱਲੀ) (AWARD FOR JAL SHAKTI)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ 4 ਮਾਰਚ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਕੌਮੀ ਐਵਾਰਡ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਸਨਮਾਨਿਤ ਕੀਤਾ ਜਾਵੇਗਾ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- Vigilance Bureau ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਇਹ ਐਵਾਰਡ ਪਿੰਡ ਦੀ ਸਰਪੰਚ ਹਰਜਿੰਦਰ ਕੌਰ ਨੂੰ ਪਿੰਡ ‘ਚ ਸੈਨੀਟੇਸ਼ਨ ਦੀਆਂ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ ਜਾਵੇਗਾ। ਕੌਮਾਂਤਰੀ ਮਹਿਲਾ ਦਿਵਸ ਦੇ ਸੰਦਰਭ ਵਿਚ ਇਹ ਐਵਾਰਡ ਉਨ੍ਹਾਂ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਖੇਤਰਾਂ ਵਿਚ ਵਿਲੱਖਣ ਕੰਮ ਕੀਤਾ ਹੈ। ਜਿੰਪਾ ਨੇ ਪਿੰਡ ਪੇਰੋਸ਼ਾਹ ਦੇ ਸਮੂਹ ਵਾਸੀਆਂ ਨੂੰ ਇਹ ਕੌਮੀ ਐਵਾਰਡ ਮਿਲਣ ‘ਤੇ ਮੁਬਾਰਕਾਂ ਦਿੱਤੀਆਂ ਹਨ।

AWARD FOR JAL SHAKTI
AWARD FOR JAL SHAKTI

ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਪੇਰੋਸ਼ਾਹ ਨੇ ਗੰਦੇ ਪਾਣੀ ਅਤੇ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧ ਕਰਕੇ ਕੌਮੀ ਪੱਧਰ ‘ਤੇ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦਾ ਹਰੇਕ ਪਿੰਡ ਇਕ ਮਾਡਲ ਪਿੰਡ ਹੋਵੇ ਅਤੇ ਉੱਥੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿੰਡ ਪੇਰੋਸ਼ਾਹ ਬਟਾਲਾ ਨਜ਼ਦੀਕ ਸ੍ਰੀ ਹਰਿਗੋਬਿੰਦਪੁਰ ਬਲਾਕ ਵਿਚ ਪੈਂਦਾ ਹੈ। ਪਿੰਡ ਵਾਸੀਆਂ ਵੱਲੋਂ ਗੰਦੇ ਪਾਣੀ ਨੂੰ ਥਾਪਰ ਤਕਨੀਕ ਦੀ ਵਰਤੋਂ ਕਰਕੇ ਸਾਫ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾ ਰਹੀ ਹੈ। ਔਖੇ ਸਮੇਂ ਵਿਚ ਇਹ ਪਾਣੀ ਪਿੰਡਵਾਸੀਆਂ ਦੀਆਂ ਹੋਰਨਾਂ ਜ਼ਰੂਰਤਾਂ ਲਈ ਵੀ ਵਰਤਿਆਂ ਜਾਂਦਾ ਹੈ। ਇਸ ਤੋਂ ਇਲਾਵਾ ਪਿੰਡ ਵਿਚ ਹੀ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ।
ਕੌਮੀ ਐਵਾਰਡ ਦੀ ਪ੍ਰਾਪਤੀ ‘ਤੇ ਪਿੰਡ ਪੇਰੋਸ਼ਾਹ ਦੀ ਸਰਪੰਚ ਹਰਜਿੰਦਰ ਕੌਰ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਤੇ ਸਵੱਛ ਬਣਾਉਣ ਲਈ ਹੋਰਨਾਂ ਪਿੰਡਾਂ ਨੂੰ ਵੀ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਅਜਿਹੇ ਪ੍ਰੋਜੈਕਟ ਸਥਾਪਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਪਿੰਡ ਪੇਰੋਸ਼ਾਹ ਨੂੰ ਕੌਮੀ ਪੱਧਰ ‘ਤੇ ਸਨਮਾਨ ਮਿਲਣ ਨਾਲ ਪੰਜਾਬ ਦੇ ਹੋਰ ਪਿੰਡ ਵੀ ਗੰਦੇ ਪਾਣੀ ਅਤੇ ਕੂੜਾ ਕਰਕਟ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਹੋਣਗੇ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular