Friday, September 30, 2022
Homeਪੰਜਾਬ ਨਿਊਜ਼ਸਿਸੋਦੀਆ ਦੇਸ਼ ਦਾ ਸਰਵੋਤਮ ਸਿੱਖਿਆ ਮੰਤਰੀ : ਭਗਵੰਤ ਮਾਨ

ਸਿਸੋਦੀਆ ਦੇਸ਼ ਦਾ ਸਰਵੋਤਮ ਸਿੱਖਿਆ ਮੰਤਰੀ : ਭਗਵੰਤ ਮਾਨ

ਇੰਡੀਆ ਨਿਊਜ਼, ਚੰਡੀਗੜ੍ਹ (Bhagwant Mann Statement on CBI Raid): ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ ‘ਤੇ ਬਿਆਨ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਨੂੰ ਗਲਤ ਕਿਹਾ ਹੈ। ਮਾਨ ਨੇ ਟਵੀਟ ਕੀਤਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ।

ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ ਵਿੱਚ ਮਨੀਸ਼ ਸਿਸੋਦੀਆ ਦੀ ਤਸਵੀਰ ਛਪੀ ਹੈ ਅਤੇ ਅੱਜ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਕਰਨ ਲਈ ਸੀਬੀਆਈ ਭੇਜ ਦਿੱਤੀ ਹੈ l ਮਾਨ ਨੇ ਸਵਾਲ ਕੀਤਾ ਕਿ ਅਜਿਹਾ ਦੇਸ਼ ਕਿਵੇਂ ਅੱਗੇ ਵਧੇਗਾ।

ਇਸ ਮਾਮਲੇ ‘ਚ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ

ਦਿੱਲੀ ਵਿੱਚ ਲਾਗੂ ਕੀਤੀ ਗਈ ਆਬਕਾਰੀ ਨੀਤੀ ਵਿੱਚ ਕਥਿਤ ਧਾਂਦਲੀ ਦੇ ਦੋਸ਼ ਹੇਠ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਛਾਪੇਮਾਰੀ ਕੀਤੀ ਗਈ ਹੈ। ਸੀਬੀਆਈ ਨੇ ਸ਼ੁੱਕਰਵਾਰ ਸਵੇਰੇ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕੁੱਲ 20 ਥਾਵਾਂ ‘ਤੇ ਛਾਪੇਮਾਰੀ ਕੀਤੀ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਦਿੱਲੀ ਵਿੱਚ ਲੋਕਾਂ ਦਾ ਇੱਕ ਸਮੂਹ ਹੈ ਜੋ ਵੱਡੇ ਪੱਧਰ ’ਤੇ ਧਾਂਦਲੀ ਕਰ ਰਿਹਾ ਹੈ। ਇਸ ਗਰੁੱਪ ਵਿੱਚ ਆਮ ਆਦਮੀ ਪਾਰਟੀ ਦੇ ਮਨੀਸ਼ ਸਿਸੋਦੀਆ ਅਤੇ ਕਈ ਹੋਰ ਸ਼ਾਮਲ ਹਨ।

ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਦੀ ਆਲੋਚਨਾ ਕੀਤੀ

ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੰਦੇ ਹੋਏ ਇਸ ਨੂੰ ਕੇਂਦਰ ਸਰਕਾਰ ਦੀ ਗਲਤ ਕਾਰਵਾਈ ਕਰਾਰ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਅੱਜ ਦੁਨੀਆ ਦਿੱਲੀ ਦੇ ਸਿੱਖਿਆ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੁਨੀਆ ਦੇ ਸਾਹਮਣੇ ਇੱਕ ਮਿਸਾਲ ਕਾਇਮ ਕੀਤੀ ਹੈ। ਕੇਂਦਰ ਸਰਕਾਰ ਨੇ ਪਹਿਲਾਂ ਸਾਡੇ ਸਿਹਤ ਮੰਤਰੀ ਨੂੰ ਝੂਠੇ ਦੋਸ਼ਾਂ ਵਿੱਚ ਫਸਾਇਆ ਅਤੇ ਹੁਣ ਸਿੱਖਿਆ ਮੰਤਰੀ ਦੇ ਖਿਲਾਫ ਸੀਬੀਆਈ ਦਾ ਛਾਪਾ ਮਰਵਾ ਦਿੱਤਾ l ਉਨ੍ਹਾਂ ਕਿਹਾ ਕਿ ਅਜਿਹਾ ਦੇਸ਼ ਕਿਵੇਂ ਨੰਬਰ ਵਨ ਬਣੇਗਾ।

ਇਹ ਵੀ ਪੜ੍ਹੋ:  ਕੇਜਰੀਵਾਲ ਲੋਕਾਂ ਨੂੰ ਮੂਰਖ ਨਾ ਸਮਝਣ : ਅਨੁਰਾਗ ਠਾਕੁਰ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular