Monday, March 27, 2023
Homeਪੰਜਾਬ ਨਿਊਜ਼ਟੈੱਟ ਪੇਪਰ ਮਾਮਲੇ TET IRREGULARITIES CASE 'ਚ ਮੁੱਖ ਮੰਤਰੀ ਭਗਵੰਤ ਮਾਨ ਦਾ...

ਟੈੱਟ ਪੇਪਰ ਮਾਮਲੇ TET IRREGULARITIES CASE ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

BIG ACTION BY CM IN TET IRREGULARITIES CASE: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ (PSTET) ਮਾਮਲੇ ਵਿੱਚ ਜਾਂਚ ਦੇ ਹੁਕਮ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular