Sunday, March 26, 2023
Homeਪੰਜਾਬ ਨਿਊਜ਼1 ਕਿਲੋ 570 ਗ੍ਰਾਮ ਹੈਰੋਇਨ ਬਰਾਮਦ, 2 ਗ੍ਰਿਫਤਾਰ

1 ਕਿਲੋ 570 ਗ੍ਰਾਮ ਹੈਰੋਇਨ ਬਰਾਮਦ, 2 ਗ੍ਰਿਫਤਾਰ

ਦਿਨੇਸ਼ ਮੌਦਗਿਲ, ਲੁਧਿਆਣਾ (Big Action of STF Ludhiana): ਸਪੈਸ਼ਲ ਟਾਸਕ ਫੋਰਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਦੋਸ਼ ‘ਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਕੋਲੋਂ 1 ਕਿਲੋ 570 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਐਸਟੀਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਐਸਟੀਐਫ ਮੁਹਾਲੀ ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਸੂਚਨਾ ਮਿਲਣ ਤੇ ਕੀਤੀ ਕਾਰਵਾਈ

ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੋਸ਼ੀ ਮੋਤੀ ਨਗਰ ਇਲਾਕੇ ‘ਚ ਨਸ਼ਾ ਸਪਲਾਈ ਕਰਨ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦੇ ਹੋਏ ਟੀਮ ਨੇ ਇਲਾਕੇ ‘ਚ ਨਾਕਾਬੰਦੀ ਕਰ ਕੇ ਦੋਸ਼ੀਆਂ ਨੂੰ ਕਾਬੂ ਕੀਤਾ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦੀ ਸਪਲਾਈ ਕਰਨ ਲਈ ਸਕੂਟਰ ’ਤੇ ਜਾ ਰਹੇ ਸਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਦੋਵੇਂ ਪਿਛਲੇ ਕਾਫੀ ਸਮੇਂ ਤੋਂ ਇਕੱਠੇ ਨਸ਼ਾ ਸਪਲਾਈ ਕਰਨ ਦਾ ਕੰਮ ਕਰਦੇ ਆ ਰਹੇ ਹਨ।

ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਹਰਸ਼ ਕਲਿਆਣ ਵਾਸੀ ਲੇਬਰ ਕਲੋਨੀ, ਜਨਕਪੁਰੀ ਅਤੇ ਅਨਮੋਲ ਸਿੰਘ ਗਿੱਲ ਵਾਸੀ ਮੁਹੱਲਾ ਅਮਰਪੁਰਾ ਵਜੋਂ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਮੋਬਾਈਲਾਂ ਦੀ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਪਤਾ ਲਗਾਇਆ ਜਾ ਸਕਦਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਕਿਹੜੇ-ਕਿਹੜੇ ਸਮੱਗਲਰਾਂ ਨਾਲ ਹਨ ਅਤੇ ਮੁਲਜ਼ਮ ਨਸ਼ੇ ਦੀ ਸਪਲਾਈ ਕਿੱਥੇ ਕਰਦੇ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ

ਇਹ ਵੀ ਪੜ੍ਹੋ:  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 29 ਸਤੰਬਰ ਤੱਕ ਮੁਲਤਵੀ

ਇਹ ਵੀ ਪੜ੍ਹੋ:  ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular