Monday, June 27, 2022
Homeਪੰਜਾਬ ਨਿਊਜ਼ਸੂਬੇ ਵਿੱਚ ਈ-ਅਸਟਾਮ ਦੀ ਸ਼ੁਰੂਆਤ

ਸੂਬੇ ਵਿੱਚ ਈ-ਅਸਟਾਮ ਦੀ ਸ਼ੁਰੂਆਤ

ਪੰਜਾਬ ਸਰਕਾਰ ਕਾਗ਼ਜ਼ੀ ਰੂਪ ਵਿੱਚ ਮਿਲਦੇ ਅਸਟਾਮ ਪੇਪਰ ਨੂੰ ਖ਼ਤਮ ਕਰ ਦਿੱਤਾ

ਇਸ ਪਹਿਲਕਦਮੀ ਨਾਲ ਅਸਟਾਮ ਪੇਪਰਾਂ ਦੀ ਛਪਾਈ ‘ਤੇ ਲਗਦੇ ਸਾਲਾਨਾ 35 ਕਰੋੜ ਰੁਪਏ ਦੀ ਹੋਵੇਗੀ ਬੱਚਤ: ਜਿੰਪਾ

ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਅਸਟਾਮ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਅਸਟਾਮ ਪੇਪਰ ਨੂੰ ਈ-ਅਸਟਾਮ ਰਾਹੀਂ ਯਾਨੀ ਕੰਪਿਊਟਰ ਤੋਂ ਪਿ੍ੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

ਇਸ ਸਹੂਲਤ ਦੀ ਸ਼ੁਰੂਆਤ ਕਰਨ ਉਪਰੰਤ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਕੇਵਲ 20,000/- ਰੁਪਏ ਤੋਂ ਉੱਪਰ ਦੇ ਕਾਗ਼ਜ਼ੀ ਰੂਪ ਵਿੱਚ ਮਿਲਦੇ ਅਸਟਾਮ ਪੇਪਰਾਂ ਉਤੇ ਉਪਲਬਧ ਸੀ। ਉਨ੍ਹਾਂ ਕਿਹਾ, “ਅਸੀਂ ਹੁਣ ਇਹ ਸਹੂਲਤ ਇੱਕ ਰੁਪਏ ਦੇ ਅਸਟਾਮ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਅਸਟਾਮ ਹੁਣ ਈ-ਅਸਟਾਮ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।”

ਸਾਲਾਨਾ ਕਰੀਬ 35 ਕਰੋੜ ਰੁਪਏ ਦੀ ਬੱਚਤ ਹੋਵੇਗੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਅਸਟਾਮ ਪੇਪਰਾਂ ਦੀ ਛਪਾਈ ‘ਤੇ ਖ਼ਰਚ ਹੁੰਦੇ ਸਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਅਸਟਾਮ ਪੇਪਰ ਉਪਲਬਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਅਸਟਾਮ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਅਸਟਾਮ ਪੇਪਰ ਉਪਲਬਧ ਨਹੀਂ ਹੁੰਦੇ ਸਨ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਈ-ਅਸਟਾਮ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੰ: ਈ-ਆਫਿਸ/188125-ST-2/7616, ਮਿਤੀ 27.05.2022 ਜਾਰੀ ਕੀਤਾ ਜਾ ਚੁੱਕਾ ਹੈ।

ਪਬਲਿਕ ਨੂੰ ਨਹੀਂ ਦੇਣੇ ਪੈਣਗੇ ਵਾਧੂ ਪੈਸੇ

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਇੱਕ ਰੁਪਏ ਤੋਂ ਲੈ ਕੇ 19,999 ਰੁਪਏ ਤੱਕ ਦੇ ਈ-ਅਸਟਾਮ ਉਤੇ 2 ਫ਼ੀਸਦੀ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਵੇਗਾ ਜਦੋਂਕਿ ਆਮ ਲੋਕਾਂ ਨੂੰ ਅਸਟਾਮ ਪੂਰੇ ਰੇਟ ਉਤੇ ਹੀ ਮਿਲਣਗੇ। ਉਦਾਹਰਣ ਵਜੋਂ ਉਨ੍ਹਾਂ ਨੂੰ 100 ਰੁਪਏ ਵਾਲਾ ਅਸਟਾਮ 100 ਰੁਪਏ ਵਿੱਚ ਹੀ ਮਿਲੇਗਾ ਅਤੇ ਉਨ੍ਹਾਂ ਨੂੰ ਇਸ ਉਤੇ ਕੋਈ ਵਾਧੂ ਕਮਿਸ਼ਨ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਹੇਰਾਫੇਰੀ ਦੀ ਸੰਭਾਵਨਾ ਨੂੰ ਖ਼ਤਮ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ।

ਇਹ ਵੀ ਪੜੋ : ਘੱਲੂਘਾਰਾ ਦਿਵਸ ਦੇ ਮੌਕੇ ਤੇ ਅਮ੍ਰਿਤਸਰ ਵਿੱਖੇ ਸੁਰੱਖਿਆ ਵਧਾਈ ਗਈ

ਇਹ ਵੀ ਪੜੋ : ਈਸ਼ਵਰ ਸਿੰਘ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular