Saturday, June 25, 2022
Homeਪੰਜਾਬ ਨਿਊਜ਼ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਗ੍ਰਿਫਤਾਰ 

ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਗ੍ਰਿਫਤਾਰ 

  • ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ

ਇੰਡੀਆ ਨਿਊਜ਼ ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਵਟਸਐਪ ਨੰਬਰ ‘ਤੇ ਆਪਣੀ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਲਾਈਨਮੈਨ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦੇ ਨਿਪਟਾਰੇ ਲਈ ਤਿੰਨ ਕਿਸ਼ਤਾਂ ਵਿੱਚ 75000 ਰੁਪਏ ਲੈ ਚੁੱਕਾ ਹੈ ਪਰ ਉਸਦੇ ਬਿਜਲੀ ਬਿੱਲ ਦਾ ਨਿਪਟਾਰਾ ਨਹੀਂ ਕੀਤਾ ਗਿਆ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਵੀ ਦਿੱਤਾ ਸੀ ਪਰ ਬੈਂਕ ਵੱਲੋਂ ਇਹ ਚੈੱਕ ਰੱਦ ਕਰ ਦਿੱਤਾ ਗਿਆ।

ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਦੇ ਇਕਬਾਲੀਆ ਬਿਆਨ ਦੇ ਆਧਾਰ ‘ਤੇ ਜਲੰਧਰ ਤੋਂ ਵਿਜੀਲੈਂਸ ਬਿਉਰੋ ਦੀ ਟੀਮ ਨੇ ਉਕਤ ਦੋਸ਼ੀ ਏ.ਐੱਲ.ਐੱਮ. ਨੂੰ ਭ੍ਰਿਸ਼ਟਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ।

ਉਹਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ

ਇਹ ਵੀ ਪੜੋ :  ਸਿੱਧੂ ਮੂਸੇਵਾਲਾ ਦੀ ਮੰਗੇਤਰ ਅੰਤਿਮ ਦਰਸ਼ਨਾਂ ਲਈ ਪਹੁੰਚੀ

ਇਹ ਵੀ ਪੜੋ : ਜਾਣੋ ਕਿੱਥੇ ਰਚੀ ਗਈ ਸਿੱਧੂ ਦੇ ਕੱਤਲ ਦੀ ਸਾਜ਼ਿਸ਼

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular