Tuesday, February 7, 2023
Homeਪੰਜਾਬ ਨਿਊਜ਼ਬੀਐਸਐਫ ਜਵਾਨਾਂ ਨੇ ਦੋ ਪਾਕਿਸਤਾਨੀ ਨਾਗਰਿਕ ਕਿਤੇ ਕਾਬੂ

ਬੀਐਸਐਫ ਜਵਾਨਾਂ ਨੇ ਦੋ ਪਾਕਿਸਤਾਨੀ ਨਾਗਰਿਕ ਕਿਤੇ ਕਾਬੂ

ਇੰਡੀਆ ਨਿਊਜ਼, ਡੇਰਾ ਬਾਬਾ ਨਾਨਕ (BSF jawans arrested two Pakistani): ਬੀਐਸਐਫ ਦੇ ਜਵਾਨ ਸਰਹੱਦ ਤੇ ਪਾਕਿਸਤਾਨ ਵਲੋਂ ਕਿਸੇ ਵੀ ਹਰਕਤ ਦਾ ਜਵਾਬ ਦੇਣ ਲਈ ਤਿਆਰ ਹਨ l 24 ਘੰਟੇ ਉਨ੍ਹਾਂ ਦੀ ਨਜ਼ਰ ਬੋਰਡਰ ਤੇ ਹੋਣ ਵਾਲੀ ਐਕਟੀਵਿਟੀ ਤੇ ਰਹਿੰਦੀ ਹੈ l ਇਸ ਦੇ ਚਲਦੇ ਹੀ ਬੁਧਵਾਰ ਸਵੇਰੇ 11 ਵਜੇ ਦੇ ਕਰੀਬ ਭਾਰਤ ਪਾਕਿਸਤਾਨ ਸਰਹੱਦ ਤੇ ਡੇਰਾ ਬਾਬਾ ਨਾਨਕ ਪੋਸਟ ਨੇੜੇ ਬੀਐਸਐਫ ਦੀ 10 ਬਟਾਲੀਅਨ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਸੀਮਾ ਵਿੱਚ ਦਾਖ਼ਲ ਹੋਣ ਤੇ ਗ੍ਰਿਫਤਾਰ ਕੀਤਾ l ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਦੋਵਾਂ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕਰ ਲਿਆ ਗਿਆ ਹੈ l

ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ

ਉਨ੍ਹਾਂ ਕੋਲੋ ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਿਸ਼ਨ ਮਸੀਹ ਪੁੱਤਰ ਸਾਲਿਮ ਮਸੀਹ ਵਾਸੀ ਪਿੰਡ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਅਤੇ ਰਬੀਜ਼ ਮਸੀਹ ਪੁੱਤਰ ਸਾਜਿਦ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਕਿਸਤਾਨ ਵਜੋਂ ਹੋਈ ਹੈ ਬੀਐਸਐਫ ਦੇ ਜਵਾਨਾਂ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਪਾਕਿਸਤਾਨੀ ਕਰੰਸੀ ਦੇ 500 ਰੁਪਏ ਦੋ ਸ਼ਨਾਖਤੀ ਕਾਰਡ ਤੰਬਾਕੂ ਦਾ ਇੱਕ ਪੈਕੇਟ ਅਤੇ ਦੋ ਮੋਬਾਇਲ ਫੋਨ ਵੀ ਮਿਲੇ ਹਨ।

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular