Sunday, September 25, 2022
Homeਪੰਜਾਬ ਨਿਊਜ਼ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ ਦਾ 55 ਫੀਸਦੀ ਕੰਮ ਮੁਕੰਮਲ

ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ ਦਾ 55 ਫੀਸਦੀ ਕੰਮ ਮੁਕੰਮਲ

  • ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਵਲੀਪੁਰ ਕਲਾਂ ਪਿੰਡ ਦਾ ਕੀਤਾ ਮੁਆਇਨਾ, ਜਿੱਥੇ ਬੁੱਢਾ ਨਾਲਾ ਸਤਲੁਜ ‘ਚ ਸਮਾ ਜਾਂਦਾ ਹੈ

ਦਿਨੇਸ਼ ਮੌਦਗਿਲ, Ludhiana News : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਵਲੀਪੁਰ ਕਲਾਂ ਦਾ ਨਿਰੀਖਣ ਕੀਤਾ ਜਿੱਥੇ ਬੁੱਢਾ ਦਰਿਆ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਰਲਦਾ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਵੱਛ ਅਤੇ ਸੁਰੱਖਿਅਤ ਵਾਤਾਵਰਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਹ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦਾ ਲਗਭਗ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ।

ਵਿਧਾਨ ਸਭਾ ਕਮੇਟੀ ਬਣਾਈ ਗਈ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਇੱਕ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਇਹ ਜਲਦ ਹੀ ਜ਼ਮੀਨੀ ਪੱਧਰ ‘ਤੇ ਆਪਣੀ ਕਾਰਵਾਈ ਆਰੰਭ ਕਰ ਦੇਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਇੱਕ ਵਿਆਪਕ ਰਿਪੋਰਟ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿਉਂਕਿ ਅਗਲੀ ਮੀਟਿੰਗ ਵਿੱਚ ਇਸ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਉਨ੍ਹਾਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਹੋਰ ਮੈਂਬਰਾਂ ਨੂੰ ਵੀ ਇਸ ਪ੍ਰੋਜੈਕਟ ਦਾ ਵਿਸਥਾਰ ਨਾਲ ਅਧਿਐਨ ਕਰਨ ਅਤੇ ਆਪਣੇ ਸੁਝਾਅ ਦੇਣ ਲਈ ਕਿਹਾ ਤਾਂ ਜੋ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਇਆ ਜਾ ਸਕੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇਐਨਐਸ ਕੰਗ, ਜੁਆਇੰਟ ਪੁਲਿਸ ਕਮਿਸ਼ਨਰ ਨਰਿੰਦਰ ਭਾਗਵਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ 13 ਨਵੇਂ ਜੱਜ ਮਿਲਣਗੇ

ਇਹ ਵੀ ਪੜ੍ਹੋ:  ਅਸੀਂ ਆਪਣੇ ਵੀਰ ਸੈਨਿਕਾਂ ਸਦਕਾ ਘਰਾਂ ਵਿੱਚ ਸੁਰਖਿਅਤ : ਮਾਨ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular