Friday, March 24, 2023
Homeਪੰਜਾਬ ਨਿਊਜ਼ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ 20 ਰੁਪਏ ਵਧਾ ਕੇ 380 ਰੁਪਏ...

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ 20 ਰੁਪਏ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ

  • ਫੈਸਲੇ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਮਿਲੀ
  • ਅਜੇ ਤੱਕ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੀਆਂ ਮਿੱਲਾਂ ਖਿਲਾਫ਼ ਕਾਰਵਾਈ ਜਾਰੀ

ਚੰਡੀਗੜ੍ਹ, INDIA NEWS (Chief Minister Bhagwant Mann announced to increase the price of sugarcane to Rs 380 per quintal.): ਸੂਬੇ ਦੇ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦਾ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ।

 

ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਦਨ ਵਿਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਪਿੜਾਈ ਸੀਜ਼ਨ ਤੋਂ ਕਿਸਾਨਾਂ ਨੂੰ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗਾ ਜਿਸ ਨਾਲ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 380 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਖਜ਼ਾਨੇ ਵਿੱਚੋਂ ਸਾਲਾਨਾ 200 ਕਰੋੜ ਰੁਪਏ ਵੱਧ ਖਰਚੇਗੀ।

 

ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 380 ਰੁਪਏ ਪ੍ਰਤੀ ਕੁਇੰਟਲ

 

ਭਗਵੰਤ ਮਾਨ ਨੇ ਕਿਹਾ, “ਸੂਬੇ ਵਿਚ ਕਿਸਾਨ ਗੰਨੇ ਦੀ ਖੇਤੀ ਤਾਂ ਕਰਨੀ ਚਾਹੁੰਦੇ ਹਨ ਪਰ ਪਿਛਲੇ ਸਮੇਂ ਵਿਚ ਢੁਕਵਾਂ ਮੁੱਲ ਨਾ ਮਿਲਣ ਅਤੇ ਫਸਲ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ ਨੇ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਸੀ। ਇਸ ਵੇਲੇ ਪੰਜਾਬ ਵਿਚ 1.25 ਲੱਖ ਹੈਕਟੇਅਰ ਰਕਬੇ ਵਿਚ ਹੀ ਗੰਨੇ ਦੀ ਕਾਸ਼ਤ ਹੁੰਦੀ ਹੈ ਜਦਕਿ ਸੂਬੇ ਦੀਆਂ ਖੰਡ ਮਿੱਲਾਂ ਦੀ ਕੁੱਲ ਸਮਰੱਥਾ 2.50 ਲੱਖ ਹੈਕਟੇਅਰ ਰਕਬੇ ਦੇ ਗੰਨੇ ਦੀ ਪਿੜਾਈ ਕਰਨ ਦੀ ਹੈ। ਇਸ ਕਰਕੇ ਮੈਂ ਗੰਨਾ ਉਤਪਾਦਕਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਗੰਨੇ ਦਾ ਭਾਅ ਵਧਾਉਣ ਦਾ ਐਲਾਨ ਕਰਦਾ ਹਾਂ।”

 

ਕਿਸਾਨਾਂ ਦੀ ਗੰਨੇ ਦੀ ਅਦਾਇਗੀ ਬਾਰੇ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨਾਂ ਦਾ ਸਮੁੱਚਾ ਬਕਾਇਆ ਅਦਾ ਕਰ ਦਿੱਤਾ ਹੈ ਅਤੇ ਇਕ-ਦੋ ਪ੍ਰਾਈਵੇਟ ਖੰਡ ਮਿੱਲਾਂ ਨੇ ਅਜੇ ਤੱਕ ਕਿਸਾਨਾਂ ਦੀ ਅਦਾਇਗੀ ਦਾ ਭੁਗਤਾਨ ਨਹੀਂ ਕੀਤਾ ਸਗੋਂ ਇਹਨਾਂ ਮਿੱਲਾਂ ਦੇ ਮਾਲਕ ਕਿਸਾਨਾਂ ਦੇ ਹਿੱਤਾਂ ਦੀ ਸਾਰ ਲੈਣ ਦੀ ਬਜਾਏ ਵਿਦੇਸ਼ ਭੱਜ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਨ੍ਹਾਂ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਕਰਨ ਦੀ ਕਾਰਵਾਈ ਪਹਿਲਾਂ ਹੀ ਆਰੰਭੀ ਹੋਈ ਹੈ।

 

 

ਇਹ ਵੀ ਪੜ੍ਹੋ: ਪੰਜਾਬ’ ਚ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਨਾਬਾਰਡ ਨੇ 222 ਕਰੋੜ ਰੁਪਏ ਮਨਜ਼ੂਰ ਕੀਤੇ

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular