Monday, June 27, 2022
Homeਪੰਜਾਬ ਨਿਊਜ਼Chief Minister reviewed the procurement of wheat ਮੁੱਖ ਮੰਤਰੀ ਨੇ ਕਣਕ ਦੀ...

Chief Minister reviewed the procurement of wheat ਮੁੱਖ ਮੰਤਰੀ ਨੇ ਕਣਕ ਦੀ ਖਰੀਦ ਦਾ ਜਾਇਜਾ ਲਿਆ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ
ਸੂਬੇ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ
ਇੰਡੀਆ ਨਿਊਜ਼, ਖੰਨਾ/ ਲੁਧਿਆਣਾ
Chief Minister reviewed the procurement of wheat ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ।

ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ Chief Minister reviewed the procurement of wheat

ਇਸ ਮੌਕੇ ਮੈਸ. ਖੁਸੀ ਰਾਮ ਐਂਡ ਕੰਪਨੀ ਦੇ ਫੜ ‘ਤੇ ਰਾਜਵੰਤ ਕੌਰ ਪਤਨੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸਨਰ ਲੁਧਿਆਣਾ ਵਰਿੰਦਰ ਕੁਮਾਰ ਸਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ। Chief Minister reviewed the procurement of wheat
Chief Minister Reviewed The Procurement Of Wheat
Chief Minister Reviewed The Procurement Of Wheat
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ, ਜਿਨਾਂ ਵਿਚ 1862 ਪੱਕੀਆਂ ਹਨ ਤੇ 400 ਆਰਜੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਦੀ ਆਸ ਹੈ।
ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ।

ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ Chief Minister reviewed the procurement of wheat

ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮਐਸਪੀ ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ। Chief Minister reviewed the procurement of wheat

ਵਪਾਰੀਆਂ ਵੱਲੋਂ ਐਮਐਸਪੀ ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ

ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜਮਾਨਾ ਨਵਾਂ ਆਗਿਆ ਹੈ।
Chief Minister Reviewed The Procurement Of Wheat
Chief Minister Reviewed The Procurement Of Wheat
ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐਮ.ਐਲ. ਏ. ਤਰਨਪ੍ਰੀਤ ਸਿੰਘ ਸੌਂਧ, ਵਿੱਤ ਕਮਿਸਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ.ਕੇ. ਤਿਵਾੜੀ, ਡਿਪਟੀ ਡਾਇਰੈਕਟਰ (ਫੀਲਡ) ਮੁਨੀਸ ਨਰੂਲਾ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ (ਵੈਸਟ) ਹਰਵੀਨ ਕੌਰ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ (ਈਸਟ) ਸਿਫਾਲੀ ਚੋਪੜਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। Chief Minister reviewed the procurement of wheat
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular