Friday, June 2, 2023
Homeਪੰਜਾਬ ਨਿਊਜ਼CM Charanjit Singh Channi ਨੇ ਸਕੂਲ ਦਾ ਅਚਨਚੇਤ ਦੌਰਾ ਕੀਤਾ

CM Charanjit Singh Channi ਨੇ ਸਕੂਲ ਦਾ ਅਚਨਚੇਤ ਦੌਰਾ ਕੀਤਾ

CM Charanjit Singh Channi


 ਸਕੂਲ ਦੇ ਵਧੀਆ ਪ੍ਬੰਧਨ ਲਈ ਕੀਤੀ ਅਧਿਆਪਕਾਂ ਦੀ ਸਰਾਹਨਾ

ਇੰਡੀਆ ਨਿਊਜ਼, ਅੰਮ੍ਰਿਤਸਰ:

CM Charanjit Singh Channi ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੂਲ ਦੀ ਸਹੀ ਸਾਂਭ-ਸੰਭਾਲ, ਸਫਾਈ ਅਤੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਸ਼ਲਾਘਾ ਕੀਤੀ।

ਮੁੱਖ ਮੰਤਰੀ ਜਮਾਤਾਂ ਵਿੱਚ ਵੀ ਗਏ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਈ ਵਿਸ਼ਿਆਂ ਸਬੰਧੀ ਬੱਚਿਆਂ ਤੋਂ ਸਵਾਲ ਪੁੱਛੇ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀਬਖਸ਼ ਜਵਾਬ ਦਿੱਤੇ। ਜਿਸ ਤੋਂ ਮੁੱਖ ਮੰਤਰੀ ਨੇ ਖੁਸ਼ ਹੋ ਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।
ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਰਾਸ਼ਟਰੀ ਗੀਤ ਦੇ ਗਾਇਨ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ।

ਇਹ ਵੀ ਪੜ੍ਹੋ : ਪੰਜਾਬ ਮਾਡਲ’ ਸਾਰਿਆਂ ਨੂੰ ਰੁਜ਼ਗਾਰ ਦੇਣ ਤੇ ਆਧਾਰਿਤ : ਚੰਨੀ

Connect With Us:-  Twitter Facebook

 

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular