Tuesday, October 4, 2022
Homeਪੰਜਾਬ ਨਿਊਜ਼ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ...

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ

  • ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ: PUNJAB NEWS (Covid warriors honored): ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ।

 

 

ਮੈਡੀਕਲ ਅਤੇ ਪੈਰਾ-ਮੈਡੀਕਲ ਪੇਸ਼ੇਵਰਾਂ ਨੂੰ ਧਰਤੀ ‘ਤੇ ਪ੍ਰਮਾਤਮਾ ਦੀ ਮੂਰਤ ਦੱਸਦਿਆਂ ਜੌੜਾਮਾਜਰਾ ਨੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਜਿਵੇਂ ਕਿ ਨਰਸਾਂ, ਵਾਰਡ ਬੁਆਏ ਅਤੇ ਸੁਰੱਖਿਆ ਗਾਰਡਾਂ ਨੂੰ ਸਨਮਾਨਿਤ ਕੀਤਾ।

 

Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education
Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education

ਡਾਕਟਰੀ ਪੇਸ਼ੇਵਰਾਂ ਨੇ ਕੋਵਿਡ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ

ਇਕੱਠ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਡਾਕਟਰੀ ਪੇਸ਼ੇਵਰਾਂ ਨੇ ਕੋਵਿਡ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਉਹ ਸਮਾਂ ਸੀ ਜਦੋਂ ਪਰਿਵਾਰਕ ਮੈਂਬਰ ਵੀ ਆਪਣੇ ਮਰ ਰਹੇ ਰਿਸ਼ਤੇਦਾਰਾਂ ਦੇ ਨੇੜੇ ਆਉਣ ਦੀ ਹਿੰਮਤ ਨਹੀਂ ਕਰਦੇ ਸਨ ਪਰ ਇਨ੍ਹਾਂ ਪੇਸ਼ੇਵਰਾਂ ਨੇ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਨਿਭਾਈ ਅਤੇ ਆਪਣੇ ਯਤਨਾਂ ਨਾਲ ਅਨੇਕਾਂ ਜਾਨਾਂ ਬਚਾਈਆਂ।

 

Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education
Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education

 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਖੇਤਰ ਦਾ ਸੁਧਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਉਨ੍ਹਾਂ ਦੀ ਸਰਕਾਰ, ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

 

ਉਨ੍ਹਾਂ ਸੂਬੇ ਵਿੱਚ ਸਸਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਮੋਟੀਆਂ ਫੀਸਾਂ ਦੇ ਕੇ ਡਾਕਟਰੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

 

Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education
Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education

 

ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਪਦਮ ਸੰਤ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਗੁਰਬਾਣੀ ਦੇ ਸ਼ਬਦ ‘ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਉਚਾਰਨ ਕਰਦਿਆਂ ਵਾਤਾਵਰਣ ਦੀ ਸੁਰੱਖਿਆ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਧਰਤੀ ‘ਤੇ ਜੀਵਨ ਤਿੰਨ ਥੰਮ੍ਹਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ।

 

Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education
Covid Warriors Honored, Doctors And Paramedical Staff Such As Nurses, Ward Boys And Security Guards Were Felicitated, Emphasis On Providing Affordable Medical Education

 

ਇਸ ਮੌਕੇ ‘ਤੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜੀਵਨ ਬਾਰੇ ਇੱਕ ਪੈਨਲ ਚਰਚਾ ਵੀ ਕਰਵਾਈ ਗਈ ਜਿਸ ਵਿੱਚ ਮੈਡੀਕਲ, ਅਧਿਆਤਮਿਕ ਅਤੇ ਮਨੋਵਿਗਿਆਨ ਦੇ ਵਿਸ਼ਾ ਮਾਹਿਰਾਂ ਨੇ ਭਾਗ ਲਿਆ। ਡਾ.ਗੁਰਬੀਰ ਸਿੰਘ, ਡਾ.ਦਿਗੰਬਰ, ਯੋਗੀ ਅਮਨਦੀਪ ਸਿੰਘ ਅਤੇ ਰੀਨਾ ਗੁਪਤਾ ਨੇ ਅੱਜ ਦੇ ਹਾਲਾਤ ਵਿੱਚ ਚੰਗੀ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਕਿਉਂਕਿ ਸਾਡੇ ਵਿੱਚੋਂ ਹਰ ਕੋਈ ਕਿਸੇ ਨਾ ਕਿਸੇ ਤਣਾਅ ਵਿੱਚ ਰਹਿੰਦਾ ਹੈ ਜਿਸ ਕਾਰਨ ਅਕਸਰ ਸਰੀਰਕ ਸਿਹਤ ਵੀ ਖਰਾਬ ਹੋ ਜਾਂਦੀ ਹੈ।

 

ਸਾਡੀ ਸੰਸਥਾ ਪੰਜਾਬ ਰਾਜ ਦੇ ਸਿਹਤ ਖੇਤਰ ਨੂੰ ਦੇਸ਼ ਵਿੱਚ ਨੰਬਰ ਇੱਕ ਬਣਾਉਣ ਲਈ ਯਤਨਸ਼ੀਲ

ਐਸ.ਆਰ.ਐਸ. ਫਾਊਂਡੇਸ਼ਨ ਦੇ ਡਾਇਰੈਕਟਰ ਡਾ: ਸਾਜਨ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ ਸਾਡੀ ਸੰਸਥਾ ਪੰਜਾਬ ਰਾਜ ਦੇ ਸਿਹਤ ਖੇਤਰ ਨੂੰ ਦੇਸ਼ ਵਿੱਚ ਨੰਬਰ ਇੱਕ ਬਣਾਉਣ ਲਈ ਯਤਨਸ਼ੀਲ ਹੈ।

 

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ: ਚਰਨਜੀਤ ਸਿੰਘ ਅਤੇ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ, ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਅਤੇ ‘ਆਪ’ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਡਾ: ਪ੍ਰਭਜੋਤ ਕੌਰ ਹਾਜ਼ਰ ਸਨ।

 

 

Also Read : ਸਾਥੀ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ

Also Read : MBA ਵਿਦਿਆਰਥਣਾਂ ਦੀ ਵਾਇਰਲ ਵੀਡੀਓ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ

Also Read : ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ, ਸਿੱਖਿਆ ਮੰਤਰੀ ਨੇ ਸ਼ਾਂਤੀ ਦੀ ਅਪੀਲ ਕੀਤੀ

Connect With Us : Twitter Facebook

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular