Sunday, September 25, 2022
Homeਪੰਜਾਬ ਨਿਊਜ਼ਫੁੱਲਾਂ ਦੀ ਕਾਸ਼ਤ ਸ਼ੁਰੂ ਕਰਨ ਕਿਸਾਨ : ਸੰਜੀਵ ਅਰੋੜਾ

ਫੁੱਲਾਂ ਦੀ ਕਾਸ਼ਤ ਸ਼ੁਰੂ ਕਰਨ ਕਿਸਾਨ : ਸੰਜੀਵ ਅਰੋੜਾ

ਦਿਨੇਸ਼ ਮੌਦਗਿਲ, ਲੁਧਿਆਣਾ Cultivation of Flowers in Punjab: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਕਿਸਾਨਾਂ ਨੂੰ ਫੁੱਲਾਂ ਦੀ ਕਾਸ਼ਤ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਤੀ ਏਕੜ ਵਧੀਆ ਮੁਨਾਫ਼ੇ ਲਈ ਫਸਲੀ ਵਿਭਿੰਨਤਾ ਸਮੇਂ ਦੀ ਲੋੜ ਹੈ।

ਅੱਜ ਉਨ੍ਹਾਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਹਾਲਾਤਾਂ ਨੂੰ ਸਮਝਣਾ ਚਾਹੀਦਾ ਹੈ ਕਿਉਂਕਿ ਧਰਤੀ ਹੇਠਲਾ ਪਾਣੀ ਚਿੰਤਾਜਨਕ ਪੜਾਅ ‘ਤੇ ਪਹੁੰਚ ਚੁੱਕਾ ਹੈ, ਇਸ ਲਈ ਤੁਲਨਾਤਮਕ ਤੌਰ ‘ਤੇ ਘੱਟ ਪਾਣੀ ਦੀ ਲੋੜ ਵਾਲੀ ਖੇਤੀ ਕਰਨਾ ਬਿਹਤਰ ਵਿਕਲਪ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਮੌਜੂਦਾ ਸੂਬਾ ਸਰਕਾਰ ਇਸ ਚੁਣੌਤੀ ਦਾ ਸਾਹਮਣਾ ਕਰਨ ਅਤੇ ਸਥਿਤੀ ‘ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫਸਲਾਂ ਦੀ ਵਿਭਿੰਨਤਾ ਨੂੰ ਅਪਨਾਉਣਾ ਚਾਹੀਦਾ ਹੈ।

ਕੇਂਦਰੀ ਮੰਤਰਾਲਾ ਐਮਆਈਡੀਐਚ ਸਕੀਮ ਨੂੰ ਲਾਗੂ ਕਰ ਰਿਹਾ

ਅਰੋੜਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਵੱਲੋਂ ਦੇਸ਼ ਭਰ ਵਿੱਚ ਬਾਗਬਾਨੀ ਦੇ ਸਰਵਪੱਖੀ ਵਿਕਾਸ ਲਈ ਮਿਸ਼ਨ ਫਾਰ ਇੰਟੀਗ੍ਰੇਟਿਡ ਡਿਵੈਲਪਮੈਂਟ ਆਫ ਹਾਰਟੀਕਲਚਰ (ਐਮਆਈਡੀਐਚ) ਸਕੀਮ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ, ਰਾਜ ਸਭਾ ਦੇ ਹਾਲ ਹੀ ਦੇ ਸੈਸ਼ਨ ਵਿੱਚ ਦੇਸ਼ ਵਿੱਚ ਫੁੱਲਾਂ ਦੀ ਖੇਤੀ ਦੀ ਸੰਭਾਵਨਾ ਬਾਰੇ ਸਵਾਲ ਪੁੱਛਿਆ ਗਿਆ ਅਤੇ ਜਵਾਬ ਵਿੱਚ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੱਲੋਂ ਕਿਹਾ ਗਿਆ ਕਿ ਸਾਰੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਐਮਆਈਡੀਐਚ ਸਕੀਮ ਅਧੀਨ ਆਉਂਦੇ ਹਨ।

ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਇਸ ਸਕੀਮ ਦੀ ਸ਼ੁਰੂਆਤ (2014-15 ਤੋਂ 2021-22) ਤੋਂ ਲੈ ਕੇ ਹੁਣ ਤੱਕ ਖੁੱਲੇ ਅਤੇ ਸੁਰੱਖਿਅਤ ਹਾਲਤਾਂ ਵਿੱਚ ਫੁੱਲਾਂ ਦੀ ਕਾਸ਼ਤ ਲਈ 1898.65 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਂਦਿਆਂ ਆਪਣੀ ਆਮਦਨ ਵਿੱਚ ਵਾਧਾ ਕਰਨ।

ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ

ਇਹ ਵੀ ਪੜ੍ਹੋ: ਝੋਨੇ ਦੀ ਖਰੀਦ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮਾਨ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular