Sunday, September 25, 2022
Homeਪੰਜਾਬ ਨਿਊਜ਼ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਮੁਲਾਜ਼ਮ ਨੂੰ 7500 ਰੁਪਏ ਦੀ ਰਿਸ਼ਵਤ...

ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਮੁਲਾਜ਼ਮ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

  • ਬੱਸ ਦੇ ਪਰਮਿਟ ਦੀ ਕਾਪੀ ਦੇਣ ਬਦਲੇ 7500 ਰੁਪਏ ਦੀ ਮੰਗ ਕਰ ਰਿਹਾ ਸੀ

ਚੰਡੀਗੜ੍ਹ, PUNJAB NEWS : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਆਰ.ਟੀ.ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 

 

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਭਲਵਾਨ ਸਿੰਘ ਨੂੰ ਰਘਬੀਰ ਸਿੰਘ ਵਾਸੀ ਮਾਨਸਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਮਿੰਨੀ ਬੱਸਾਂ ਦਾ ਮਾਲਕ ਹੈ।

 

 

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਾਜ਼ਮ ਉਸਦੀ ਬੱਸ ਦੇ ਪਰਮਿਟ ਦੀ ਕਾਪੀ ਦੇਣ ਬਦਲੇ 7500 ਰੁਪਏ ਦੀ ਮੰਗ ਕਰ ਰਿਹਾ ਹੈ।

 

 

ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

 

 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਮੁਲਜ਼ਮ ਭਲਵਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰ: 6 ਮਿਤੀ 08.08.2022 ਨੂੰ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

 

ਇਹ ਵੀ ਪੜ੍ਹੋ: ਰੂਪਨਗਰ ਪੁਲਿਸ ਨੇ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕੀਤੇ ਕਾਬੂ

ਇਹ ਵੀ ਪੜ੍ਹੋ: ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਮਹੀਨੇ ਅੰਦਰ 141 ਪੀਓਜ਼/ ਨਸ਼ਿਆਂ ਦੇ ਮਾਮਲੇ ’ਚ ਭਗੌੜੇ ਗ੍ਰਿਫਤਾਰ ਕੀਤੇ

ਇਹ ਵੀ ਪੜ੍ਹੋ: ਜੇਲ ਵਿਭਾਗ ਵਿੱਚ ਤਰਸ ਦੇ ਅਧਾਰ ਤੇ 24 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਇਹ ਵੀ ਪੜ੍ਹੋ:  ਬਿਜਲੀ ਸੋਧ ਬਿੱਲ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular