Saturday, June 25, 2022
Homeਪੰਜਾਬ ਨਿਊਜ਼ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ "ਤੇਰੀ ਰੰਗਸ਼ਾਲਾ" ਲੋਕ ਅਰਪਣ...

ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਲੋਕ ਅਰਪਣ Dedicated people to ‘Teri Rangshala’

ਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਲੋਕ ਅਰਪਣ Dedicated people to ‘Teri Rangshala’

ਦਿਨੇਸ਼ ਮੋਦਗਿਲ ਲੁਧਿਆਣਾ

ਟੋਰੰਟੋ (ਕੈਨੇਡਾ) ਵੱਸਦੀ ਪ੍ਰਸਿੱਧ ਕਵਿੱਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ”  ਨੂੰ ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਭਵਨ ਚ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ ਸੁਰਜੀਤ ਪਾਤਰਅਕਾਡਮੀ ਦੇ ਪ੍ਰਧਾਨ ਡਾ ਲਖਵਿੰਦਰ ਸਿੰਘ ਜੌਹਲਜਨਰਲ ਸਕੱਤਰ ਡਾ ਗੁਰਇਕਬਾਲ ਸਿੰਘ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ, ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ ਰਵਿੰਦਰ ਭੱਠਲਕੁਲਦੀਪ ਸਿੰਘ ਬੇਦੀ, ਪ੍ਰਭਜੋਤ ਸੋਹੀ, ਗੁਰਚਰਨ ਕੌਰ ਕੋਚਰਹਰਲੀਨ ਸੋਨਾਸੁਰਿੰਦਰ ਗਿੱਲ ਜੈਪਾਲ, ਤੇ ਤ੍ਰੈਲੋਚਨ ਲੋਚੀਨੇ ਲੋਕ ਅਰਪਣ ਕੀਤਾ।

ਸਵਾਗਤੀ ਸ਼ਬਦ ਬੋਲਦਿਆਂ ਪੰਜਾਬੀ ਸਾਹਿੱਤ ਅਕਾਡਮੀ ਤੇ ਲੋਕ ਮੰਚ ਪੰਜਾਬ ਵਲੋਂ ਡਾ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਪ੍ਰਦੇਸੀ ਧਰਤੀ ਤੇ ਗਲੋਬਲ ਮਨੁੱਖ ਦੇ ਅੰਦਰਲੇ ਸੰਸਾਰ ਨੂੰ ਸ਼ਬਦਾਂ ਚ ਪੇਸ਼ ਕਰਨ ਵਾਲੀ ਕਵਿੱਤਰੀ ਸੁਰਜੀਤ ਦੀ ਪੁਸਤਕ “ਤੇਰੀ ਰੰਗਸ਼ਾਲਾ” ਦਾ ਸਵਾਗਤ ਕਰਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਇਹ ਸਥੂਲ ਸਮਿਆਂ ਵਿੱਚ ਸੂਖਮ ਭਾਵਾਂ ਨੂੰ ਜਗਾਉਂਦੀ ਹੈ। ਉਸ ਦੀ ਕਵਿਤਾ ਉਦਾਸ ਸਮਿਆਂ ਵਿੱਚ ਹੁਲਾਸ ਦੀ ਉਮੀਦ ਜਗਾਉਂਦੀ ਹੋਣ ਕਾਰਨ ਸਵਾਗਤਯੋਗ ਹੈ।

ਕਵਿਤਾ ਤੁਰਦਿਆਂ ਫਿਰਦਿਆਂ ਉੱਠਦਿਆਂ ਬਹਿੰਦਿਆਂ ਮੇਰੇ ਅੰਗ ਸੰਗ ਹੁੰਦੀ ਹੈ

ਸਭ ਤੋਂ ਪਹਿਲਾਂ ਸੁਰਜੀਤ ਨੇ ਆਪਣੀਆਂ ਚੋਣਵੀਆਂ ਕਵਿਤਾਵਾਂ ਸੁਣਾਉਂਦਿਆਂ ਕਿਹਾ ਕਿ ਕਵਿਤਾ ਤੁਰਦਿਆਂ ਫਿਰਦਿਆਂ ਉੱਠਦਿਆਂ ਬਹਿੰਦਿਆਂ ਮੇਰੇ ਅੰਗ ਸੰਗ ਹੁੰਦੀ ਹੈ। ਇਹ ਕਦੇ ਵੀ ਮੇਰਾ ਸਾਥ ਨਹੀਂ ਛੱਡਦੀ।

ਪੁਸਤਕ “ਤੇਰੀ ਰੰਗਸ਼ਾਲਾ” ਬਾਰੇ ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾ ਗੁਰਇਕਬਾਲ ਸਿੰਘ ਨੇ ਖੋਜ ਪੱਤਰ ਪੇਸ਼ ਕਰਦਿਆਂ ਕਿਹਾ ਕਿ ਆਪਣੀਆਂ ਸੱਜਰੀਆਂ ਕਵਿਤਾਵਾਂ ਵਿੱਚ ਕੁਦਰਤ ਦੇ ਅੰਦਰੂਨ ਦੀ ਥਾਹ ਪਾਉਣ ਦੇ ਨਾਲ ਨਾਲ ਮਨ ਅੰਦਰ ਨੂੰ ਵੀ ਯਾਤਰਾ ਕਰਦੀ ਹੈ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ ਗੁਰਭਜਨ ਗਿੱਲ ਨੇ ਕਿਹਾ ਕਿ ਸੁਰਜੀਤ ਆਪਾ ਪਿਘਲਾ ਕੇ ਕਵਿਤਾ ਕਸ਼ੀਦ ਕਰਦੀ ਹੈ। ਖ਼ੁਦ ਨੂੰ ਕਵਿਤਾ ਵਿਚ ਅਨੁਵਾਦ ਕਰਦਿਆਂ ਉਹ ਬਹੁਤੀ ਨਾਰੀ ਕਵਿਤਾ ਵਾਂਗ ਮਰਦ ਅਧੀਨਗੀ ਦਾ ਰੁਦਨ ਨਹੀਂ ਕਰਦੀ ਸਗੋਂ ਬਰਾਬਰ ਸਮਤੋਲ ਤੁਰਨ ਦਾ ਸੁਨੇਹੜਾ ਦਿੰਦੀ ਹੈ।

ਪ੍ਰਧਾਨਗੀ ਭਾਸ਼ਨ ਕਰਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ ਸੁਰਜੀਤ ਪਾਤਰ ਨੇ ਕਿਹਾ ਕਿ ਸੁਰਜੀਤ ਦੀ ਆਜ਼ਾਦ ਕਵਿਤਾ ਵਿੱਚ ਵੀ ਅਨੁਸ਼ਾਸਨ ਹੈ। ਉਸ ਕੋਲ ਤਰਲ ਮਨ ਦੇ ਨਾਲ ਨਾਲ ਵਿਸ਼ਲੇਸ਼ਣੀ ਅੱਖ ਵੀ ਹੈ ਜੋ ਵਿਸ਼ਵ ਵਰਤਾਰੇ ਦੇ ਸਮੂਲਚੇ ਸੱਚ ਨੂੰ ਕਵਿਤਾ ਵਿੱਚ ਢਾਲਦੀ ਹੈ। ਉਨ੍ਹਾਂ ਕਿਹਾ ਕਿ ਛੰਦ ਬੱਧ ਕਵਿਤਾ ਵਾਂਗ ਹੀ ਖੁੱਲ੍ਹੀ ਕਵਿਤਾ ਵਿੱਚ ਵੀ ਉਵੇਂ ਹੀ ਅੰਬਰ ਚ ਉੱਡਦੇ ਬੱਦਲਾਂ ਨੂੰ ਵੀ ਵਿਗਿਆਨ ਦਾ ਅਨੁਸ਼ਾਸਨ ਨਿਰਧਾਰਤ ਕਰਦਾ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਤੇ ਭਾਰਤੀ ਸਾਹਿੱਤ ਅਕਾਦਮੀ ਪੁਰਸਕਾਰ ਵਿਜੇਤਾ ਦਰਸ਼ਨ ਬੁੱਟਰ ਨੇ ਕਿਹਾ ਕਿ ਸੁਰਜੀਤ ਦੀ ਕਵਿਤਾ ਸਾਨੂੰ ਰੂਹ ਤੋਂ ਰੂਹ ਤੀਕ ਦਾ ਸਫ਼ਰ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ 25ਵੇਂ ਨਾਭਾ ਕਵਿਤਾ ਉਤਸਵ ਵਿੱਚ ਵੀ ਇਸ ਵਾਰ ਨਾਰੀ ਸਿਰਜਕਾਂ ਦੀ ਸ਼ਾਇਰੀ ਫੁਲਕਾਰੀ ਵਾਂਗ ਬਹੁਰੰਗੀ ਤੇ ਵੰਨ ਸੁਵੰਨੇ ਅਨੁਭਵ ਵਾਲੀ ਸੀ। ਇਹ ਸ਼ੁਭ ਸ਼ਗਨ ਹੈ। ਸਮਾਗਮ ਦਾ ਸੰਚਾਲਨ ਕਾਵਿਕ ਅੰਦਾਜ਼ ਵਿੱਚ ਪ੍ਰਭਜੋਤ ਸੋਹੀ ਨੇ ਕੀਤਾ। Dedicated people to ‘Teri Rangshala’

Connect With Us : Twitter Facebook youtube
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular