Friday, August 12, 2022
Homeਪੰਜਾਬ ਨਿਊਜ਼ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ...

ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ

  • ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ

 

ਇੰਡੀਆ ਨਿਊਜ਼ PUNJAB NEWS : ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ।

 

ਆਪਣੇ ‘ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।

Department Of Health And Family Welfare, Medical Education And Research And Options, Cabinet Minister Chetan Singh Jodhamajra, Thanks To Chief Minister Bhagwant Singh Mann
Department Of Health And Family Welfare, Medical Education And Research And Options, Cabinet Minister Chetan Singh Jodhamajra, Thanks To Chief Minister Bhagwant Singh Mann

 

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਉਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ।

 

ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਸ਼ੰਸਕ ਮੌਜੂਦ ਸਨ।

 

 

ਸਾਡੇ ਨਾਲ ਜੁੜੋ : TwitterFacebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular