Friday, January 27, 2023
Homeਪੰਜਾਬ ਨਿਊਜ਼ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ...

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਦੇ ਆਦੇਸ਼

  • ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਨੂੰ ਵੀ ਆਨਲਾਈਨ ਕਰਨ ਦੀ ਹਦਾਇਤ
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਨਿੱਜੀ ਤੌਰ ’ਤੇ ਕਰਨਗੇ ਨਿਗਰਾਨੀ
  • ਵਿਭਾਗ ਨੇ ਜਾਇਦਾਦ ਮਾਲਕਾਂ ਦੀ ਫਾਈਲ ਦਸਤਾਵੇਜ਼ਾਂ ਤੱਕ ਪਹੁੰਚ ਯਕੀਨੀ ਬਣਾਈ

ਚੰਡੀਗੜ੍ਹ, PUNJAB NEWS (All services will be provided online in a timely manner): ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਜਵਾਬਦੇਹੀ ਤੈਅ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ।

ਲੋਕਾਂ ਨੂੰ ਹੁਣ ਫਾਈਲਾਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾ ਸਹਾਰਾ ਲੈਣ ਦੀ ਲੋੜ ਨਹੀਂ ਪਵੇਗੀ

Department Of Housing And Urban Development, All Services Will Be Provided Online In A Timely Manner, There Was 100 Percent Transparency In The Working Of The Department
Department Of Housing And Urban Development, All Services Will Be Provided Online In A Timely Manner, There Was 100 Percent Transparency In The Working Of The Department

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜਾਇਦਾਦ ਮਾਲਕਾਂ ਦੀ ਉਨ੍ਹਾਂ ਦੀ ਫਾਈਲ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਤੱਕ ਪਹੁੰਚ ਯਕੀਨੀ ਬਣਾਈ ਹੈ ਜਿਸ ਨਾਲ ਹੁਣ ਉਹ ਆਸਾਨੀ ਨਾਲ ਆਪਣੇ ਦਸਤਾਵੇਜ਼ ਸਬੰਧੀ ਵਿਭਾਗੀ ਕਾਰਵਾਈ ਨੂੰ ਵੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਉਸਾਰੂ ਪ੍ਰਕਿਰਿਆ ਨਾਲ ਵਿਭਾਗ ਦੇ ਕੰਮਕਾਜ ਵਿੱਚ 100 ਫ਼ੀਸਦੀ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਨੂੰ ਹੁਣ ਫਾਈਲਾਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾ ਸਹਾਰਾ ਲੈਣ ਦੀ ਲੋੜ ਨਹੀਂ ਪਵੇਗੀ।

 

ਸਬੰਧਤ ਅਧਿਕਾਰੀਆਂ ਨੂੰ ਸਮਰੱਥ ਆਨਲਾਈਨ ਸਿਸਟਮ ਤਿਆਰ ਕਰਨ ਲਈ ਕਿਹਾ

 

ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਆਈ.ਟੀ. ਵਿੰਗ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਮਰੱਥ ਆਨਲਾਈਨ ਸਿਸਟਮ ਤਿਆਰ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ ਅਤੇ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਪ੍ਰਦਾਨ ਕੀਤੀਆਂ ਜਾ ਸਕਣ।

 

ਅਮਨ ਅਰੋੜਾ ਨੇ ਕਿਹਾ ਕਿ ਉਹ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਖ਼ੁਦ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਇਸ ਦਿਸ਼ਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਂਦਿਆਂ ਅੱਗੇ ਵਧ ਰਿਹਾ ਹੈ।

 

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਇਸ ਦਿਸ਼ਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਂਦਿਆਂ ਅੱਗੇ ਵਧ ਰਿਹਾ

 

ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਵੱਲੋਂ ਨਾਗਰਿਕਾਂ ਨੂੰ ਪੁੱਡਾ ਦੀ ਅਧਿਕਾਰਤ ਵੈੱਬਸਾਈਟ https://www.puda.gov.in/ ਉਤੇ 25 ਦੇ ਕਰੀਬ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ 25 ਸੇਵਾਵਾਂ ਸਬੰਧੀ ਸਾਰੀਆਂ ਅਰਜ਼ੀਆਂ ’ਤੇ ਆਨਲਾਈਨ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੀ ਰੀਅਲ ਟਾਈਮ ਟਰੈਕਿੰਗ, ਡਿਜੀਟਲ ਦਸਤਖ਼ਤ ਵਾਲੇ ਸਰਟੀਫਿਕੇਟ ਜਾਰੀ ਕਰਨ ਅਤੇ ਐਸ.ਐਮ.ਐਸ. ਅਲਰਟ ਦੁਆਰਾ ਜਾਣਕਾਰੀ ਦੇਣ ਵਰਗੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

 

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਅਜਿਹਾ ਸਿਸਟਮ ਬਣਾਉਣ ਜਿਸ ਨਾਲ ਲੋਕ ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਦਾ ਵੀ ਆਨਲਾਈਨ ਲਾਭ ਉਠਾ ਸਕਣ। ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਬਿਲਡਿੰਗ ਪਲਾਨ ਦੀ ਆਨਲਾਈਨ ਮਨਜ਼ੂਰੀ ਸਮੇਤ ਬਾਕੀ ਸੇਵਾਵਾਂ ਵੀ ਜਲਦੀ ਆਨਲਾਈਨ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣ ਵਾਲੀਆਂ 25 ਸੇਵਾਵਾਂ ਦਾ ਵੇਰਵਾ

 

Department Of Housing And Urban Development, All Services Will Be Provided Online In A Timely Manner, There Was 100 Percent Transparency In The Working Of The Department
Department Of Housing And Urban Development, All Services Will Be Provided Online In A Timely Manner, There Was 100 Percent Transparency In The Working Of The Department

ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗ਼ੈੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਸਾਰੇ ਕਾਨੂੰਨੀ ਵਾਰਸਾਂ ਸਬੰਧੀ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਰਜਿਸਟਰਡ ਵਸੀਅਤ), ਸੀ.ਡੀ. ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀ.ਡੀ. ਜਾਰੀ ਕਰਨਾ, ਐਨ.ਓ.ਸੀ. ਜਾਰੀ ਕਰਨ ਸਬੰਧੀ, ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.) ਦਾ ਤਬਾਦਲਾ, ਸੀ.ਡੀ. ਤੋਂ ਪਹਿਲਾਂ ਤਬਾਦਲੇ ਦੀ ਇਜਾਜ਼ਤ,ਪਲਾਟ ਦੀ ਨਿਸ਼ਾਨਦੇਹੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ-ਪ੍ਰਾਈਵੇਟ ਜਾਇਦਾਦ, ਡੀ.ਪੀ.ਸੀ. ਜਾਰੀ ਕਰਨਾ -ਪ੍ਰਾਈਵੇਟ ਜਾਇਦਾਦਾਂ, ਡੀ.ਪੀ.ਸੀ. ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਲਈ ਮਨਜ਼ੂਰੀ।

 

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular