Monday, March 27, 2023
Homeਪੰਜਾਬ ਨਿਊਜ਼ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ

ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ

ਇੰਡੀਆ ਨਿਊਜ਼, ਚੰਡੀਗੜ੍ਹ, (Dera Premi killed in Sacrilege case): ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੰਜਾਬ ਦੇ ਕੋਟਕਪੂਰਾ ‘ਚ ਅੱਜ ਸਵੇਰੇ ਬਾਈਕ ‘ਤੇ ਆਏ 6 ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਅਨੁਸਾਰ ਤਿੰਨ ਬਾਈਕ ’ਤੇ ਆਏ ਹਮਲਾਵਰਾਂ ਨੇ ਪ੍ਰਦੀਪ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪ੍ਰਦੀਪ ਦੁਕਾਨ ਖੋਲ੍ਹ ਰਿਹਾ ਸੀ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਗਈ

ਮੁੱਢਲੀ ਜਾਣਕਾਰੀ ਅਨੁਸਾਰ ਕਾਤਲਾਂ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਚਾਲੇ ਖਲਬਲੀ ਮੱਚ ਗਈ ਹੈ। ਇਸ ਘਟਨਾ ਤੋਂ ਬਾਅਦ ਲੁਧਿਆਣਾ ਅਤੇ ਹੋਰ ਕਈ ਜ਼ਿਲ੍ਹਿਆਂ ਦੀ ਪੁਲਿਸ ਨੇ ਹਿੰਦੂ ਨੇਤਾਵਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਫਰੀਦਕੋਟ ਜ਼ਿਲ੍ਹੇ ਵਿੱਚ 9 ਡੇਰਾ ਪ੍ਰੇਮੀਆਂ ਦੀ ਹੱਤਿਆ ਦੀ ਧਮਕੀ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ‘ਚ 27 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਸਾਬਕਾ ਕੌਂਸਲਰ ਅਮਰ ਸਿੰਘ ਨੂੰ ਵੀ ਗੋਲੀਆਂ ਲੱਗੀਆਂ, ਹਾਲਤ ਨਾਜ਼ੁਕ

ਪੁਲਿਸ ਨੇ ਦੱਸਿਆ ਕਿ ਜਦੋਂ ਗੋਲੀਬਾਰੀ ਹੋ ਰਹੀ ਸੀ ਤਾਂ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਉਸ ਦਾ ਗੰਨਮੈਨ ਹਾਕਮ ਸਿੰਘ ਵੀ ਉਥੇ ਸਨ ਅਤੇ ਉਨ੍ਹਾਂ ਨੂੰ ਵੀ ਗੋਲੀਆਂ ਲੱਗੀਆਂ ਹਨ। ਦੋਵਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੇਅਦਬੀ ਮਾਮਲੇ ‘ਚ ਹੁਣ ਤੱਕ ਤਿੰਨ ਡੇਰਾ ਪ੍ਰੇਮੀਆਂ ਦਾ ਕਤਲ ਹੋ ਚੁੱਕਾ ਹੈ। ਕੋਟਕਪੂਰਾ ਦੇ ਵਸਨੀਕ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿੱਚ ਕਤਲ ਕੀਤਾ ਗਿਆ। ਇਸ ਦੇ ਨਾਲ ਹੀ ਬੁਰਜ ਜਵਾਹਰ ਸਿੰਘ ਵਾਸੀ ਗੁਰਦੇਵ ਲਾਲ ਦਾ ਵੀ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਇਹ ਵੀ ਪੜ੍ਹੋ:  ਪੰਜਾਬ ਵਿੱਚ ਪਹਿਲੀ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ : ਚੀਮਾ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular