Sunday, May 22, 2022
Homeਪੰਜਾਬ ਨਿਊਜ਼Do your duty as a servant of the people ਤਿਮਾਹੀ ਆਧਾਰ ‘ਤੇ...

Do your duty as a servant of the people ਤਿਮਾਹੀ ਆਧਾਰ ‘ਤੇ ਬੈਸਟ ਪਰਫਾਰਮੈਂਸ ਐਵਾਰਡ

Do your duty as a servant of the people

ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੱਟਸਐਪ ਨੰਬਰ ਦੀ ਸ਼ੁਰੂਆਤ ਕਰਨ ਦਾ ਐਲਾਨ

ਅਧਿਕਾਰੀਆਂ ਨੂੰ ਤਿਮਾਹੀ ਆਧਾਰ ਤੇ ਬੈਸਟ ਪਰਫਾਰਮੈਂਸ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ

ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਨਾਲ ਸਬੰਧਤ ਸ਼ਿਕਾਇਤ ਭੇਜ ਸਕਣਗੇ ਲੋਕ

ਇੰਡੀਆ ਨਿਊਜ਼, ਚੰਡੀਗੜ੍ਹ :

Do your duty as a servant of the people ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੱਤਾ।

Do Your Duty As A Servant Of The People
Do Your Duty As A Servant Of The People

ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਹਨਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ।

ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ਦੀ ਮਿਸਾਲ ਦਿੰਦੇ ਹੋਏ ਮਾਨ ਨੇ ਕਿਹਾ, “ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜਜ਼ਬਾ ਸਭ ਤੋਂ ਵੱਧ ਮਾਅਨੇ ਰੱਖਦਾ ਹੈ।” ਇਸੇ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਮਾਨ ਨੇ ਅੱਗੇ ਕਿਹਾ, “ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।”Do your duty as a servant of the people

Do Your Duty As A Servant Of The People
Do Your Duty As A Servant Of The People

ਸਿਵਲ ਤੇ ਪੁਲੀਸ ਅਫਸਰਾਂ ਦੀ ਬੇਮਿਸਾਲ ਸਮਰਥਾ ਤੇ ਕਾਬਲੀਅਤ ਦੀ ਸ਼ਲਾਘਾ ਕਰਦੇ ਹੋਏ ਮਾਨ ਨੇ ਕਿਹਾ, “ਮੈਂ ਤੁਹਾਡੇ ਤੋਂ ਆਸ ਕਰਦਾਂ ਹਾਂ ਕਿ ਤੁਸੀਂ ਆਮ ਲੋਕਾਂ ਦਾ ਸਤਿਕਾਰ ਕਰੋ ਅਤੇ ਬਦਲੇ ਵਿਚ ਅਸੀਂ ਵੀ ਤਹਾਨੂੰ ਲੋਕ ਸੇਵਕ ਦੇ ਤੌਰ ’ਤੇ ਸਹੀ ਮਾਅਨਿਆਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਬਣਦਾ ਮਾਣ-ਸਤਿਕਾਰ ਦਿਆਂਗੇ।” ਬਿਨਾਂ ਕੋਈ ਸੰਕੋਚ ਵਰਤਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,“ਮੇਰੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮੇਰੇ ਧਿਆਨ ਵਿਚ ਆ ਗਈ ਤਾਂ ਇਹੋ ਜਿਹੇ ਅਫਸਰ ਮੈਥੋਂ ਹਮਦਰਦੀ ਦੀ ਝਾਕ ਨਾ ਰੱਖਣ।”

ਭ੍ਰਿਸ਼ਟਾਚਾਰ ਮੁਕਤ ਸਰਕਾਰ ਨੂੰ ਯਕੀਨੀ ਬਣਾਉਣ ਲਈ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇਕ ਵਟਸਐਪ ਨੰਬਰ ਸ਼ੁਰੂ ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।

ਤਿਮਾਹੀ ਆਧਾਰ ‘ਤੇ ਬੈਸਟ ਪਰਫਾਰਮੈਂਸ ਐਵਾਰਡ Do your duty as a servant of the people

ਮੁੱਖ ਮੰਤਰੀ ਨੇ ਜ਼ਮੀਨੀ ਪੱਧਰ ‘ਤੇ ਆਮ ਆਦਮੀ ਦੇ ਜੀਵਨ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਸਾਰਿਆਂ ਨੂੰ ਮੁਫ਼ਤ ਤੇ ਨਿਰਪੱਖ ਨਿਆਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਤਿਮਾਹੀ ਆਧਾਰ ‘ਤੇ ‘ਬੈਸਟ ਪਰਫਾਰਮੈਂਸ ਐਵਾਰਡ’ (ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਐਵਾਰਡ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਜੋ ਉਹਨਾਂ ਦਾ ਮਨੋਬਲ ਵਧਾਇਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਉਪਰਾਲਾ ਯਕੀਕਨ ਤੌਰ ‘ਤੇ ਹੋਰਨਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ‘ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਸੰਦੇਸ਼ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨਾ ਹੋਵੇਗਾ ਤਾਂ ਜੋ ਸਾਡੇ ਸੂਬੇ ‘ਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਮੰਦਭਾਗੇ ਰੁਝਾਨ ਨੂੰ ਰੋਕਿਆ ਜਾ ਸਕੇ। ਉਹਨਾਂ ਅੱਗੇ ਕਿਹਾ, “ਇਹਨਾਂ ਹਾਲਤਾਂ ਨੇ ਰੋਜ਼ੀ-ਰੋਟੀ ਕਮਾਉਣ ਵਾਸਤੇ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਅਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜਬੂਰ ਕਰ ਦਿੱਤਾ ਹੈ।” ਉਨ੍ਹਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਾਡੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਅਥਾਹ ਸੰਭਾਵਨਾਵਾਂ ਪੈਦਾ ਕਰਨ ਲਈ ਛੇਤੀ ਹੀ ਇੱਕ ਵਿਆਪਕ ਕਾਰਜ ਯੋਜਨਾ ਲੈ ਕੇ ਆਵੇਗੀ।

ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਮੁੱਖ ਮੰਤਰੀ ਦਾ ਸੁਆਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਤਾਲਮੇਲ ਨਾਲ ਕੰਮ ਕਰਨਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਡੀਜੀਪੀ ਵੀਕੇ ਭਾਵੜਾ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ। Do your duty as a servant of the people

Also Read : Bhagwant Mann’s Lucky Number 16 ਭਗਵੰਤ ਮਾਨ ਲਈ 16 ਨੰਬਰ ਲੱਕੀ, 17ਵਾਂ CM ਮਾਨ ਖੁਦ ਬਣ ਰਿਹਾ ਹੈ

Also Read : Punjab CM Bhagwant Mann ਕਲਾਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਜਾਣਦੇ ਹਨ: ਕਰਮਜੀਤ ਅਨਮੋਲ

Also Read : Flex Outside The MLA’s House ਵਿਧਾਇਕ ਹਰਜੋਤ ਸਿੰਘ ਬੈਂਸ ਨੇ ਘਰ ਦੇ ਬਾਹਰ ਲਗਾਇਆ ਫਲੈਕਸ, ਇੱਕ ਰੁਪਏ ਨੂੰ ਲੈ ਕੇ ਚਰਚਾ ‘ਚ ਨਾਭਾ ਦੇ ਵਿਧਾਇਕ

Connect With Us : Twitter Facebook

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular